ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੇ ਨੌਜਵਾਨ ’ਤੇ ਕੀਤੀ ਤਾਬੜਤੋੜ ਫਾਇਰਿੰਗ

Monday, Jan 06, 2025 - 01:57 PM (IST)

ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੇ ਨੌਜਵਾਨ ’ਤੇ ਕੀਤੀ ਤਾਬੜਤੋੜ ਫਾਇਰਿੰਗ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼)-ਬੀਤੀ ਰਾਤ ਪਿੰਡ ਮਚਰਾਏ ਵਿਖੇ ਮੋਟਰਸਾਈਕਲ ਸਵਾਰ 3 ਵਿਅਕਤੀਆਂ ਵੱਲੋਂ ਇਕ ਨੌਜਵਾਨ ’ਤੇ ਤਾਬੜਤੋੜ ਫਾਇਰਿੰਗ ਕੀਤੀ ਗਈ, ਜਿਸਦੇ ਚਲਦਿਆਂ ਗੋਲੀ ਲੱਗਣ ਕਾਰਨ ਉਕਤ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਨਿਰਮਲ ਸਿੰਘ ਵਾਸੀ ਪਿੰਡ ਮਚਰਾਏ ਨੇ ਦੱਸਿਆ ਕਿ ਬੀਤੀ ਰਾਤ ਉਸਦਾ ਲੜਕਾ ਗੁਰਸੇਵਕ ਸਿੰਘ ਦੁੱਧ ਦੀ ਡੇਅਰੀ ’ਤੇ ਅੱਗ ਸੇਕ ਰਿਹਾ ਸੀ। ਇਸ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ 3 ਵਿਅਕਤੀ ਆਏ, ਜਿਨ੍ਹਾਂ ਨੇ ਉਸਦੇ ਲੜਕੇ ’ਤੇ ਤਾਬੜਤੋੜ ਫਾਇਰਿੰਗ ਕੀਤੀ, ਜਿਸਦੇ ਚਲਦਿਆਂ ਇਕ ਗੋਲੀ ਗੁਰਵਿੰਦਰ ਸਿੰਘ ਦੇ ਮੋਢੇ ਅਤੇ ਇਕ ਲੱਤ ’ਚ ਲੱਗ ਗਈ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ ਜਦਕਿ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਗੁਰਵਿੰਦਰ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ।

ਇਹ ਵੀ ਪੜ੍ਹੋ-  ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਭਲਕੇ ਇਸ ਜ਼ਿਲ੍ਹੇ ਦੇ ਸਾਰੇ ਰੂਟਾਂ 'ਤੇ ਸ਼ੁਰੂ ਹੋ ਜਾਣਗੀਆਂ ਸਰਕਾਰੀ ਬੱਸਾਂ

ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ : ਐੱਸ. ਐੱਚ. ਓ. ਬਿਕਰਮ ਸਿੰਘ

ਦੂਜੇ ਪਾਸੇ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News