ਕੇਂਦਰੀ ਜੇਲ੍ਹ ’ਚੋਂ 3 ਮੋਬਾਈਲ ਚਾਰਜ਼ਰ, 4 ਡਾਟਾ ਕੇਬਲ, ਏਅਰਪੋਡ, ਤੰਬਾਕੂ ਦੀਆਂ ਪੁੜੀਆਂ ਬਰਾਮਦ
Thursday, May 29, 2025 - 03:01 PM (IST)

ਤਰਨਤਾਰਨ (ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਮੋਬਾਈਲ ਚਾਰਜ਼ਰ, ਏਅਰਪੋਡ, ਤੰਬਾਕੂ ਦੀਆਂ ਪੁੜੀਆਂ ਅਤੇ ਹੀਟਰ ਦੇ ਸਪਰਿੰਗ ਬਰਾਮਦ ਹੋਏ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਜੇਲ੍ਹ ਵਿਚੋਂ 3 ਮੋਬਾਈਲ ਚਾਰਜ਼ਰ, 4 ਡਾਟਾ ਕੇਬਲ, 2 ਏਅਰਪੋਡ, 43 ਤੰਬਾਕੂ ਦੀਆਂ ਪੁੜੀਆਂ ਅਤੇ 4 ਹੀਟਰ ਦੇ ਸਪਰਿੰਗ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ- ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ
ਜਿਸ ਸਬੰਧੀ ਸਥਾਨਕ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਓਧਰ ਏ.ਐੱਸ.ਆਈ. ਸੰਤੋਖ ਦਾਸ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਗੋਇੰਦਵਾਲ ਸਾਹਿਬ ਵਿਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8