ਕੇਂਦਰੀ ਜੇਲ੍ਹ ''ਚੋਂ ਟਾਈਲਾਂ ਹੇਠਾਂ ਛੁਪਾਏ 3 ਮੋਬਾਈਲ ਫ਼ੋਨ ਬਰਾਮਦ
Monday, Feb 09, 2026 - 06:03 PM (IST)
ਗੁਰਦਾਸਪੁਰ (ਹਰਮਨ, ਵਿਨੋਦ)-ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਸਰਚ ਦੌਰਾਨ ਬੈਰਕ ਵਿੱਚੋਂ 3 ਲਾਵਾਰਿਸ ਮੋਬਾਈਲ ਫ਼ੋਨ ਮਿਲਣ ’ਤੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਨੇ ਦੱਸਿਆ ਕਿ 1 ਫਰਵਰੀ ਨੂੰ ਦੁਪਹਿਰ ਕਰੀਬ 12:00 ਵਜੇ ਜੇਲ੍ਹ ਸਟਾਫ਼ ਵੱਲੋਂ ਜੇਲ੍ਹ ਦੇ ਅੰਦਰ ਬਣੀਆਂ '10 ਚੱਕੀਆਂ' ਦੀ ਅਚਨਚੇਤ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਇਸ ਦੌਰਾਨ ਜਦੋਂ ਚੱਕੀ ਨੰਬਰ 08, ਜੋ ਕਿ ਮੌਜੂਦਾ ਸਮੇਂ ਖ਼ਾਲੀ ਸੀ, ਦੀ ਜਾਂਚ ਕੀਤੀ ਗਈ ਤਾਂ ਉੱਥੇ ਬਾਥਰੂਮ ਦੀਆਂ ਟਾਈਲਾਂ ਦੇ ਹੇਠਾਂ ਦਬਾ ਕੇ ਰੱਖੇ ਗਏ 03 ਕੀ-ਪੈਡ ਮੋਬਾਈਲ ਫ਼ੋਨ ਬਰਾਮਦ ਹੋਏ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
