ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਫਿਰ 3 ਮੋਬਾਈਲ ਫੋਨ ਅਤੇ ਹੋਰ ਸਾਮਾਨ ਹੋਇਆ ਬਰਾਮਦ

Saturday, Jan 07, 2023 - 04:43 PM (IST)

ਤਰਨ ਤਾਰਨ (ਰਮਨ)- ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਏ ਦਿਨ ਮੋਬਾਇਲ ਫੋਨ, ਨਸ਼ੀਲੇ ਪਦਾਰਥ ਅਤੇ ਹੋਰ ਸਮੱਗਰੀ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਨੇ ਜੇਲ੍ਹ ਪ੍ਰਸ਼ਾਸਨ ਦਾ ਜੀਣਾ ਬੇਹਾਲ ਕੀਤਾ ਹੋਇਆ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਜੇਲ੍ਹ ਪ੍ਰਸ਼ਾਸਨ ਵੱਲੋਂ ਲਾਵਾਰਸ ਹਾਲਤ ਵਿਚ ਜੇਲ੍ਹ ਅੰਦਰੋਂ 3 ਕੀਪੈਡ ਮੋਬਾਇਲ ਫੋਨ, 1 ਜੁਗੜੁ ਅਡਾਪਟਰ, 1 ਚਾਰਜਰ, 1 ਡਾਟਾ ਕੇਬਲ, 2 ਸਿਮਾਂ ਬਰਾਮਦ ਕੀਤੀ ਗਈਆਂ ਹਨ।

ਇਹ ਵੀ ਪੜ੍ਹੋ- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ 'ਤੇ ਭਾਜਪਾ ਆਗੂ ਵੇਰਕਾ ਦਾ ਵੱਡਾ ਬਿਆਨ

ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ 5 ਜਨਵਰੀ ਦੀ ਸ਼ਾਮ 7 ਵਜੇ ਜਦੋਂ ਉਹ ਜੇਲ੍ਹ ਦੀ ਬੈਰਕ ਨੰਬਰ 13 ਦੇ ਕਮਰਾ ਨੰਬਰ 4 ਦੀ ਅਚਾਨਕ ਤਲਾਸ਼ੀ ਲੈਣ ਪੁੱਜੇ ਤਾਂ ਉੱਥੋਂ ਲਵਾਰਸ ਹਾਲਤ ਵਿਚ 3 ਕੀਪੈਡ ਮੋਬਾਇਲ ਫੋਨ, 1 ਜੁਗੜੁ ਅਡਾਪਟਰ, 1 ਚਾਰਜਰ, 1 ਡਾਟਾ ਕੇਬਲ, 2 ਸਿਮਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਬਾਬਤ ਜਾਣਕਾਰੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਬਾਰਡਰ ’ਤੇ ਵਿਜੀਬਿਲਟੀ ਜ਼ੀਰੋ ਬਣੀ BSF ਲਈ ਚੁਣੌਤੀ, ਲਗਾਤਾਰ ਵਧ ਰਹੀ ਹੈ ਪਾਕਿਸਤਾਨੀ ਡਰੋਨਾਂ ਦੀ ਮੂਵਮੈਂਟ

ਇਹ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਅੰਦਰੋਂ ਬਰਾਮਦ ਕੀਤੇ ਗਏ ਉਕਤ ਮੋਬਾਈਲ ਫੋਨ ਅਤੇ ਹੋਰ ਸਾਮਾਨ ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਕਬਜ਼ੇ ਵਿਚ ਲੈਂਦੇ ਹੋਏ, ਜੇਲ੍ਹ ਦੇ ਸਹਾਇਕ ਸੁਪਰਡੈਂਟ ਪਰਮਜੀਤ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News