ਮਰੀਜ਼ਾਂ ਦੀ ਸਹੂਲਤ ਲਈ 3 ਨਵੀਆਂ ਐਂਬੂਲੈਂਸਾਂ ਨੂੰ ਕੀਤਾ ਐੱਸ. ਐੱਮ. ਓ. ਨੇ ਰਵਾਨਾ
Wednesday, Jul 31, 2024 - 06:13 PM (IST)
ਤਰਨਤਾਰਨ(ਰਮਨ)- ਪੰਜਾਬ ਸਰਕਾਰ ਵੱਲੋਂ ਮਰੀਜ਼ਾਂ ਦੀ ਸਹੂਲਤ ਲਈ ਵੱਡੀ ਗਿਣਤੀ ’ਚ ਸੂਬੇ ਭਰ ਨੂੰ 108 ਐਂਬੂਲੈਂਸਾਂ ਜਾਰੀ ਕੀਤੀਆਂ ਗਈਆਂ ਹਨ, ਇਸੇ ਤਹਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਵੱਲੋਂ ਮਿਲੀਆਂ 3 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਰਵਾਨਾ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਮਨਦੀਪ ਸਿੰਘ ਪੱਡਾ ਨੇ ਦੱਸਿਆ ਕਿ ਸਰਕਾਰ ਵੱਲੋਂ ਮਰੀਜ਼ਾਂ ਅਤੇ ਸੜਕੀ ਹਾਦਸਿਆਂ ’ਚ ਜ਼ਖ਼ਮੀ ਹੋਣ ਵਾਲੇ ਲੋਕਾਂ ਨੂੰ ਤੁਰੰਤ ਮੈਡੀਕਲ ਸੁਵਿਧਾ ਦੇਣ ਤਾਂ ਜੋ ਉਨ੍ਹਾਂ ਦੀ ਕੀਮਤੀ ਜਾਨ ਨੂੰ ਸਮੇਂ ਸਿਰ ਇਲਾਜ ਕਰਦੇ ਹੋਏ ਬਚਾਇਆ ਜਾ ਸਕੇ ਤਹਿਤ ਵੱਡੀ ਮਾਤਰਾ ਦੌਰਾਨ ਐਂਬੂਲੈਂਸਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਤਰਨਤਾਰਨ ਨੂੰ ਸਰਕਾਰ ਵੱਲੋਂ ਤਿੰਨ ਐਂਬੂਲੈਂਸਾਂ ਭੇਜੀਆਂ ਗਈਆਂ ਸਨ, ਜਿਨ੍ਹਾਂ ਵਿਚ ਨਵੀਂ ਤਕਨੀਕ ਦੀਆਂ ਮੈਡੀਕਲ ਸੁਵਿਧਾਵਾਂ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਡਾਕਟਰ ਭਾਰਤ ਭੂਸ਼ਣ ਵੱਲੋਂ ਮਿਲੇ ਆਦੇਸ਼ਾਂ ਦੇ ਤਹਿਤ ਸੋਮਵਾਰ ਇਕ ਐਂਬੂਲੈਂਸ ਨੂੰ ਨੂਰਦੀ ਅੱਡਾ ਤਰਨਤਾਰਨ ਅਤੇ ਦੂਸਰੀ ਨੂੰ ਪਿੰਡ ਰਸੂਲਪੁਰ ਨਹਿਰਾਂ ਵਿਖੇ ਸਟੇਸ਼ਨ ਅਲਾਟ ਕੀਤਾ ਗਿਆ ਹੈ ਜਦਕਿ ਤੀਸਰੀ ਐਂਬੂਲੈਂਸ ਸਿਵਲ ਹਸਪਤਾਲ ਤਰਨਤਾਰਨ ਵਿਖੇ ਮਰੀਜ਼ਾਂ ਦੀ ਸਹੂਲਤ ਲਈ ਮੌਜੂਦ ਰਹੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ ਆਪਸ ’ਚ ਭਿੜੀਆਂ, ਚੱਲੀਆਂ ਤਾਬੜਤੋੜ ਗੋਲੀਆਂ
ਡਾਕਟਰ ਰਮਨਦੀਪ ਸਿੰਘ ਪੱਡਾ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਐਂਬੂਲੈਂਸਾਂ ਮਰੀਜ਼ਾਂ ਦੀ ਜਾਣ ਬਚਾਉਣ ਸਬੰਧੀ ਡਿਊਟੀ ’ਤੇ 24 ਘੰਟੇ ਤੈਨਾਤ ਰਹਿਣਗੀਆਂ। ਡਾਕਟਰ ਰਮਨਦੀਪ ਸਿੰਘ ਪੱਡਾ ਨੇ ਦੱਸਿਆ ਕਿ ਕੋਈ ਵੀ ਮਰੀਜ਼ ਐਮਰਜੰਸੀ ਦੌਰਾਨ ਪ੍ਰਾਈਵੇਟ ਐਂਬੂਲੈਂਸ ਦੀ ਬਜਾਏ ਸਰਕਾਰੀ ਮੁਫਤ 108 ਐਂਬੂਲੈਂਸ ਦੀ ਸਹੂਲਤ ਲੈ ਸਕਦਾ ਹੈ, ਜੋ 24 ਘੰਟੇ ਮਰੀਜ਼ਾਂ ਦੀ ਸਹੂਲਤ ਲਈ ਮੌਜੂਦ ਰਹਿੰਦੀਆਂ ਹਨ। ਡਾਕਟਰ ਪੱਡਾ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਪਹਿਲਾਂ ਤੋਂ ਤੈਨਾਤ ਤਿੰਨ 108 ਐਂਬੂਲੈਂਸਾਂ ਨੂੰ ਭਿੱਖੀਵਿੰਡ, ਖੇਮਕਰਨ ਅਤੇ ਸੁਰ ਸਿੰਘ ਵਿਖੇ ਭੇਜ ਦਿੱਤਾ ਗਿਆ ਹੈ। ਇਸ ਮੌਕੇ ਡਾਕਟਰ ਪ੍ਰੀਤ ਕਮਲ, ਡਾਕਟਰ ਹਰਜੋਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8