ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ’ਚ 3 ਨਵੇਂ ਕੋਰੋਨਾ ਦੇ ਕੇਸ ਆਏ ਸਾਹਮਣੇ
Sunday, Apr 23, 2023 - 01:16 PM (IST)
ਬਾਬਾ ਬਕਾਲਾ ਸਾਹਿਬ (ਜ.ਬ)- ਦੇਸ਼ ਵਿਚ ਰੋਜ਼ਾਨਾਂ ਹੀ ਕੋਰੋਨਾ ਦੇ ਪਾਜ਼ੇਟਿਵ ਕੇਸ ਆ ਰਹੇ ਹਨ। ਇਸੇ ਦੌਰਾਨ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਵੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਲਰਟ ਕੀਤਾ ਹੋਇਆ ਹੈ ਕਿ ਆਉਣ ਵਾਲੇ ਕੇਸਾਂ ਸਬੰਧੀ ਲੋਕਾਂ ਨੂੰ ਸੁਚੇਤ ਕੀਤਾ ਜਾਵੇ ਤਾਂ ਜੋ ਲੋਕ ਪਬਲਿਕ ਪਲੇਸ ’ਤੇ ਜਾਣ ਤੋਂ ਪਹਿਲਾਂ ਮਾਸਕ ਦੀ ਵਰਤੋਂ ਅਤੇ ਸੋਸ਼ਲ ਡਿਸਟੈਂਸ ਨੂੰ ਧਿਆਨ ਵਿਚ ਰੱਖਣ।
ਇਹ ਵੀ ਪੜ੍ਹੋ- 25 ਲੱਖ ਤੋਂ ਵੱਧ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕੀ ਆਵਾਜ਼, 27 ਨੂੰ ਗਵਰਨਰ ਨੂੰ ਸੌਂਪੇ ਜਾਣਗੇ ਪ੍ਰੋਫ਼ਾਰਮੇ
ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਇਕ ਸਿਹਤ ਅਧਿਕਾਰੀ ਅਨੁਸਾਰ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ‘ਚ ਵੀ ਤਿੰਨ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿੰਨ੍ਹਾਂ ’ਚ ਪਿੰਡ ਵਜੀਰ ਭੁੱਲਰ, ਠੱਠੀਆ ਤੇ ਸਠਿਆਲਾ ਵਿਚੋਂ ਇਕ-ਇਕ ਕੇਸ ਸਾਹਮਣੇ ਆਇਆ ਹੈ। ਯਾਦ ਰਹੇ ਕਿ ਕੁਝ ਦਿਨ ਪਹਿਲਾਂ ਵੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ‘ਚ 11 ਪਾਜ਼ੇਟਿਵ ਕੇਸ ਸਾਹਮਣੇ ਆਏ ਸੀ, ਜਿੰਨ੍ਹਾਂ ਨੂੰ ਮੈਡੀਕਲ ਡਾਕਟਰਾਂ ਦੀ ਟੀਮ ਅਤੇ ਸਟਾਫ਼ ਵੱਲੋਂ ਦਵਾਈ ਦੇ ਕੇ ਘਰਾਂ ਵਿਚ ਹੀ ਇਕੱਲੇ ਰਹਿਣ ਲਈ ਕਿਹਾ ਜਾ ਚੁੱਕਾ ਸੀ।
ਇਹ ਵੀ ਪੜ੍ਹੋ- ਅਰੁਣਾਚਲ ਪ੍ਰਦੇਸ਼ ’ਚ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ : ਐਡਵੋਕੇਟ ਧਾਮੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।