ਹੈਰੋਇਨ ਸਮੇਤ 3 ਵਿਅਕਤੀ ਗ੍ਰਿਫਤਾਰ
Wednesday, Jan 07, 2026 - 03:21 PM (IST)
ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਭਗਤ)-ਥਾਣਾ ਸਿਵਲ ਲਾਈਨ ਅਤੇ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਨੇ 11 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਚੀਮਾ ਗੈਸ ਏਜੰਸੀ ਕਾਹਨੂੰਵਾਨ ਰੋਡ ਬਟਾਲਾ ਤੋਂ ਦਿਨੇਸ਼ ਕੁਮਾਰ ਵਾਸੀ ਬਟਾਲਾ ਨੂੰ 5.80 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਦਿੱਤਾ ਹੈ।
ਇਸੇ ਤਰ੍ਹਾਂ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਏ. ਐੱਸ. ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਹਾਈਵੇਅ ਸ਼ਿਕਾਰ ਮਾਛੀਆ ਤੋਂ ਮੋਨੀ ਗਿੱਲ ਵਾਸੀ ਪਿੰਡ ਤਪਾਲਾ ਅਤੇ ਸਾਬਾ ਮਸੀਹ ਵਾਸੀ ਤਲਵੰਡੀ ਗੁਰਾਇਆ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਚਰਚ ਜਾਣ ਦਾ ਕਹਿ ਕੇ ਘਰੋਂ ਨਿਕਲਿਆ ਸੀ ਪੁੱਤ! ਦੋ ਦਿਨਾਂ ਬਾਅਦ ਖੇਤਾਂ 'ਚ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-http://https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
