ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਵਿਅਕਤੀ ਕਾਬੂ

08/22/2019 2:17:42 AM

ਗੁਰਦਾਸਪੁਰ,(ਹਰਮਨਪ੍ਰੀਤ, ਵਿਨੋਦ)- ਪੁਲਸ ਨੇ ਨਸ਼ੇ ਵਾਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਸਿਟੀ ਗੁਰਦਾਸਪੁਰ ਦੇ ਏ. ਐੱਸ. ਆਈ. ਸੋਮ ਲਾਲ ਨੇ ਦੱਸਿਆ ਕਿ ਏ. ਐੱਸ. ਆਈ. ਜਗਤਾਰ ਸਿੰਘ ਨੇ ਮੇਹਰ ਚੰਦ ਰੋਡ ਤੋਂ ਨਵਜੋਤ ਨਈਅਰ ਕੋਲੋਂ 50 ਨਸ਼ੇ ਵਾਲੀਆਂ ਗੋਲੀਆਂ ਅਤੇ ਭਾਰਤ ਵਾਸੀ ਗੀਤਾ ਭਵਨ ਰੋਡ ਗੁਰਦਾਸਪੁਰ ਨੂੰ 60 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਧਾਰੀਵਾਲ, (ਜਗ ਬਾਣੀ ਟੀਮ)-ਥਾਣਾ ਧਾਰੀਵਾਲ ਦੇ ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਦੀਪ ਸਿੰਘ ਨੇ ਪਿੰਡ ਕਲਿਆਣਪੁਰ ਮੋਡ਼ ਤੋਂ ਅਮਿਤ ਉੱਰਫ ਮਿੱਤੂ ਵਾਸੀ ਡੱਡਵਾਂ ਨੂੰ 50 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਉਕਤ ਵਿਅਕਤੀ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਹੈ।

Bharat Thapa

This news is Content Editor Bharat Thapa