ਵਿਦੇਸ਼ ਭੇਜਣ ਦੇ ਨਾਮ ’ਤੇ ਸਾਢੇ 9 ਲੱਖ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਸਣੇ 3 ਨਾਮਜ਼ਦ
Wednesday, Mar 25, 2026 - 02:58 PM (IST)
ਤਰਨਤਾਰਨ (ਰਮਨ)-ਵਿਦੇਸ਼ ਭੇਜਣ ਦੇ ਨਾਮ 'ਤੇ 9:30 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਪਤੀ-ਪਤਨੀ ਸਮੇਤ ਤਿੰਨ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸੁਨੀਲ ਜਾਖੜ ਦੇ ਬਿਆਨ 'ਤੇ ਸੁਖਜਿੰਦਰ ਰੰਧਾਵਾ ਦਾ ਮੋੜਵਾਂ ਜਵਾਬ, 'ਤੁਹਾਡੇ ਵਰਗੇ ਸੀਨੀਅਰ ਨੇਤਾ...'
ਜਗਜੀਤ ਸਿੰਘ ਪੁੱਤਰ ਬਲੀ ਸਿੰਘ ਵਾਸੀ ਪੱਟੀ ਰੋਡ ਭਿੱਖੀਵਿੰਡ ਵੱਲੋਂ ਜ਼ਿਲੇ ਦੇ ਐੱਸ.ਐੱਸ.ਪੀ ਨੂੰ ਬੀਤੇ ਮਈ ਮਹੀਨੇ ਦੌਰਾਨ ਇਕ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਦੇ ਸਾਲੇ ਨੂੰ ਵਿਦੇਸ਼ ਭੇਜਣ ਦੇ ਨਾਮ ਉਪਰ ਲੱਖਾਂ ਰੁਪਏ ਦੀ ਠੱਗੀ ਮਾਰੀ ਗਈ ਹੈ। ਜਿਸ ਤੋਂ ਬਾਅਦ ਐੱਸ.ਐੱਸ.ਪੀ ਵੱਲੋਂ ਡੀ.ਐੱਸ.ਪੀ ਭਿੱਖੀਵਿੰਡ ਨੂੰ ਇਸ ਮਾਮਲੇ ਦੀ ਜਾਂਚ ਕਰਨ ਸਬੰਧੀ ਆਦੇਸ਼ ਜਾਰੀ ਕੀਤੇ ਗਏ। ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਵੱਲੋਂ ਇਸ ਸ਼ਿਕਾਇਤ ਦੀ ਬਰੀਕੀ ਨਾਲ ਜਾਂਚ-ਪੜਤਾਲ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਜਗਜੀਤ ਸਿੰਘ ਦੇ ਸਾਲੇ ਨੂੰ ਵਿਦੇਸ਼ ਭੇਜਣ ਦੇ ਨਾਮ ਉਪਰ 9.30 ਲੱਖ ਰੁਪਏ ਦੀ ਠੱਗੀ ਵਿਕਾਸ ਚੌਧਰੀ ਅਤੇ ਉਸਦੀ ਪਤਨੀ ਵੱਲੋਂ ਮਾਰੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਦੀ ਸ਼ਿਕਾਇਤ ਨੂੰ ਜਾਂਚ ਕਰਨ ਤੋਂ ਬਾਅਦ ਥਾਣਾ ਭਿੱਖੀਵਿੰਡ ਵਿਖੇ ਵਿਕਾਸ ਚੌਧਰੀ ਉਰਫ ਵਿੱਕੀ, ਸੋਨਮ ਪਤਨੀ ਵਿਕਾਸ ਚੌਧਰੀ ਵਾਸੀ ਦਿਆਲਪੁਰ ਹਰਿਆਣਾ ਤੋਂ ਇਲਾਵਾ ਤਰਲੋਕ ਸਿੰਘ ਵਾਸੀ ਬੱਲਬਗੜ੍ਹ ਹਰਿਆਣਾ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਅਗਲੇਰੀ ਜਾਂਚ ਏ.ਐੱਸ.ਆਈ ਸਲਵਿੰਦਰ ਸਿੰਘ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
