47990 ਰੁਪਏ ਡਰੱਗ ਮਨੀ ਅਤੇ ਕਾਰ ਸਮੇਤ 3 ਵਿਅਕਤੀ ਗ੍ਰਿਫ਼ਤਾਰ
Sunday, Sep 22, 2024 - 04:08 PM (IST)

ਬਟਾਲਾ (ਬੇਰੀ)- ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ 3 ਵਿਅਕਤੀਆਂ ਨੂੰ 47990 ਰੁਪਏ ਡਰੱਗ ਮਨੀ ਅਤੇ ਕਾਰ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਅਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨੇ ਪਿੰਡ ਮਛਰਾਲਾ ਸੂਆ ਕੋਲ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ 3 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 47990 ਰੁਪਏ ਡਰੱਗ ਮਨੀ, 1 ਅਮਰੀਕੀ ਡਾਲਰ, 100 ਦਾ ਜਪਾਨੀ ਨੋਟ, 3 ਮੋਬਾਈਲ ਫੋਨ, ਆਧਾਰ ਕਾਰਡ ਆਦਿ ਹੋਰ ਦਸਤਾਵੇਜ਼ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਬੀ. ਐੱਸ. ਐੱਫ਼. ਦੇ ਜਵਾਨਾਂ ਨੇ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ ਅਤੇ ਇਨ੍ਹਾਂ ਦੀ ਪਛਾਣ ਸ਼ੁਭਦੀਪ ਸਿੰਘ, ਹਰਜੀਤ ਸਿੰਘ ਅਤੇ ਤਕਦੀਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਤਿੰਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਨਵਜੋਤ ਸਿੰਘ ਸਿੱਧੂ ਨੇ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਕਿਹਾ-6 ਮਹੀਨੇ ਪਹਿਲਾਂ ਤੇ ਅੱਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ