ਵਾਹਨ ਦੀ ਲਪੇਟ ’ਚ ਆਉਣ ਨਾਲ 3 ਨੌਜਵਾਨ ਜ਼ਖ਼ਮੀ
Friday, May 23, 2025 - 05:49 PM (IST)

ਬਟਾਲਾ (ਸਾਹਿਲ)- ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ 3 ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਪੁੱਤਰ ਸਰਦਾਰਾ ਸਿੰਘ ਤੇ ਹਿੰਮਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀਆਨ ਪਿੰਡ ਜਾਂਗਲਾ, ਬਿਕਰਮਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਛਿਛਰੇਵਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਤ 9 ਵਜੇ ਦੇ ਕਰੀਬ ਜਾ ਰਹੇ ਸਨ। ਜਦੋਂ ਪਿੰਡ ਮਰੜ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਨ੍ਹਾਂ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਫੇਟ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਤਿੰਨੋਂ ਜਣੇ ਸੜਕ ’ਤੇ ਡਿੱਗਣ ਨਾਲ ਜਿਥੇ ਗੰਭੀਰ ਜ਼ਖਮੀ ਹੋ ਗਏ, ਉਥੇ ਨਾਲ ਹੀ ਮੋਟਰਸਾਈਕਲ ਵੀ ਨੁਕਸਾਨਿਆ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ
ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ ਐਂਬੂਲੈਂਸ 108 ਦੇ ਮੁਲਾਜ਼ਮਾਂ ਨੇ ਉਕਤ ਤਿੰਨਾਂ ਨੂੰ ਫਸਟ ਏਡ ਦੇਣ ਉਪਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਜ਼ਖਮੀ ਹਾਲਤ ਵਿਚ ਦਾਖਲ ਕਰਵਾਇਆ, ਜਿਥੋਂ ਡਾਕਟਰਾਂ ਨੇ ਉਕਤ ਤਿੰਨਾਂ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8