ਪੰਜਾਬ 'ਚ 4 ਨੌਜਵਾਨਾਂ ਦੀ ਓਵਰਡੋਜ਼ ਨਾਲ ਗਈ ਜਾਨ, ਮੌਤ ਹੋਣ 'ਤੇ ਲਾਸ਼ ਨੂੰ ਬਾਈਕ ਨਾਲ ਬੰਨ੍ਹ ਕੇ ਲਿਆਂਦਾ ਘਰ

Thursday, Jul 18, 2024 - 04:15 PM (IST)

ਅੰਮ੍ਰਿਤਸਰ- ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਕਾਰਨ ਰੋਜ਼ਾਨਾ ਹੋ ਰਹੀਆਂ ਮੌਤਾਂ ਸਰਕਾਰ ਅਤੇ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣ ਰਿਹਾ ਹੈ । ਬੁੱਧਵਾਰ ਨੂੰ ਲੁਧਿਆਣਾ ਦੇ ਹਲਵਾਰਾ, ਸੰਗਰੂਰ ਅਤੇ ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ।  ਹਲਵਾਰਾ ਦੇ 27 ਸਾਲਾ ਤਰਲੋਚਨ ਸਿੰਘ ਨੂੰ ਉਸ ਦਾ ਦੋਸਤ ਅਕਾਸ਼ਦੀਪ ਬੁੱਧਵਾਰ ਸਵੇਰੇ ਘਰੋਂ ਬਾਈਕ 'ਤੇ ਬਿਠਾ ਕੇ ਲੈ ਗਿਆ। ਦੋਵਾਂ ਨੇ ਰਾਏਕੋਟ ਤੋਂ ਚਿੱਟਾ ਖਰੀਦਿਆ ਸੀ। ਦੋਵਾਂ ਨੇ ਬੰਦ ਕਮਰੇ 'ਚ ਨਸ਼ੇ ਦਾ ਸੇਵਨ ਕੀਤਾ। ਆਕਾਸ਼ਦੀਪ ਨੇ ਰਾਜੂ ਨੂੰ ਓਵਰਡੋਜ਼ ਦਾ ਟੀਕਾ ਲਗਾ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਅਕਾਸ਼ਦੀਪ ਉਸ ਦੀ ਲਾਸ਼ ਨੂੰ ਆਪਣੇ ਨਾਲ ਬੰਨ੍ਹ ਕੇ ਬਾਈਕ 'ਤੇ ਉਸ ਦੇ ਘਰ ਲੈ ਗਿਆ। ਜਿਸ ਤੋਂ ਬਾਅਦ ਅਕਾਸ਼ਦੀਪ ਨੇ ਰਾਜੂ ਦੀ ਲਾਸ਼ ਬੈੱਡ 'ਤੇ ਸੁੱਟ ਦਿੱਤੀ ਅਤੇ ਭੱਜਣ ਲੱਗਾ। ਲੋਕਾਂ ਨੇ ਉਸ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ- ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਮਾਨਯੋਗ ਅਦਾਲਤ 'ਚ ਹੋਏ ਪੇਸ਼

ਰਾਜੂ ਦੀ ਮਾਂ ਦਿਹਾੜੀਦਾਰ ਦਾ ਕੰਮ ਕਰਦੀ ਹੈ। ਉਸ ਨੇ ਦੱਸਿਆ ਕਿ ਰਾਜੂ ਨੇ ਨਸ਼ਾ ਛੱਡ ਦਿੱਤਾ ਸੀ। ਅਕਾਸ਼ਦੀਪ ਨੇ ਸਵੇਰੇ ਉਸ ਨੂੰ ਨਾਲ ਲੈ ਗਿਆ ਅਤੇ ਨਸ਼ਾ ਦੇ ਕੇ ਉਸ ਦਾ ਕਤਲ ਕਰ ਦਿੱਤਾ। ਥਾਣਾ ਸਿਟੀ ਰਾਏਕੋਟ ਦੇ ਇੰਚਾਰਜ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਤਰਲੋਚਨ ਸਿੰਘ ਉਰਫ ਰਾਜੂ ਦੀ ਮਾਤਾ ਮਨਜੀਤ ਕੌਰ ਦੇ ਬਿਆਨਾਂ 'ਤੇ ਅਕਾਸ਼ਦੀਪ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ- ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਦੀ ਰੇਡ ਦੇਖ 2 ਥਾਈ ਕੁੜੀਆਂ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ

ਭਵਾਨੀਗੜ੍ਹ ਸ਼ਹਿਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਘਰ ਦੇ ਇੱਕ ਕਮਰੇ ਵਿੱਚ ਪਈਆਂ ਮਿਲੀਆਂ। ਪੁਲਸ ਨੇ ਦੋਵਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਵਾਂ ਦੀ ਪਛਾਣ ਰਣਜੀਤ ਸਿੰਘ ਅਤੇ ਬਨੀ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਹੱਥ ਵਿੱਚ ਇੱਕ ਸਰਿੰਜ ਸੀ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਦੋਵਾਂ ਦੀ ਮੌਤ ਓਵਰਡੋਜ਼ ਕਾਰਨ ਹੋਈ ਹੈ। ਬਨੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਆਪਣੇ ਮਾਤਾ-ਪਿਤਾ ਅਤੇ ਭਰਾ ਦੀ ਮੌਤ ਤੋਂ ਬਾਅਦ ਘਰ 'ਚ ਇਕੱਲਾ ਰਹਿੰਦਾ ਸੀ। ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਇਸ ਲਈ ਬਨੀ ਉਸ ਦੇ ਨਾਲ ਰਹਿੰਦਾ ਸੀ।

ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮੌਕੇ 'ਤੇ ਮਾਰਿਆ ਛਾਪਾ, 10 ਗ੍ਰਿਫ਼ਤਾਰ

ਇਸੇ ਤਰ੍ਹਾਂ ਜੰਡਿਆਲਾ ਗੁਰੂ ਕਸਬਾ ਅਧੀਨ ਪੈਂਦੇ ਪਿੰਡ ਧਰਾੜ ਨੇੜੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਉਸ ਦਾ ਨਾਂ ਸੁਖਵਿੰਦਰ ਸਿੰਘ ਸੀ ਅਤੇ ਉਹ ਜੋਧਾਨਗਰੀ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਓਵਰਡੋਜ਼ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਟੀਕਾ ਲਗਾਉਣ ਤੋਂ ਬਾਅਦ ਉਸ ਨੂੰ ਆਪਣੇ ਹੱਥ 'ਚੋਂ ਸਰਿੰਜ ਛੱਡਣ ਦਾ ਮੌਕਾ ਵੀ ਨਹੀਂ ਮਿਲਿਆ। ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ ਸੀ। ਨੌਜਵਾਨ ਦੀ ਲਾਸ਼ ਸ਼ਹਿਰ ਵਿੱਚੋਂ ਲੰਘਦੇ ਇੱਕ ਨਾਲੇ ਕੋਲ ਪਈ ਸੀ। ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News