ਹੈਰੋਇਨ ਦਾ ਸੇਵਨ ਕਰਨ ਵਾਲੇ 3 ਨੌਜਵਾਨ ਗ੍ਰਿਫਤਾਰ
Sunday, Dec 08, 2024 - 05:01 PM (IST)
ਬਟਾਲਾ (ਸਾਹਿਲ)-ਹੈਰੋਇਨ ਦਾ ਸੇਵਨ ਕਰਨ ਵਾਲੇ 3 ਨੌਜਵਾਨਾਂ ਨੂੰ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਡੇਰਾ ਬਾਬਾ ਨਾਨਕ ਦੀਆਂ ਮੜੀਆਂ ਨੇੜੇ ਪਹੁੰਚੇ ਤਾਂ ਇਥੇ ਮੜੀਆਂ ਦੇ ਬਾਹਰਵਾਰ ਬਣੀ ਥੜੀ ’ਤੇ ਬੈਠੇ ਕੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਇਨ੍ਹਾਂ ਕੋਲੋਂ ਕਾਲਖ ਲੱਗੀ ਇਕ ਸਿਲਵਰ ਰੋਲ ਪੰਨੀ, ਇਕ ਤੀਲਾਂ ਵਾਲੀ ਡੱਬੀ, ਇਕ ਕਾਲਖ ਲੱਗਿਆ 10 ਰੁਪਏ ਦਾ ਨੋਟ, ਜਿਸ ’ਤੇ ਹੈਰੋਇਨ ਰੱਖ ਕੇ ਸੇਵਨ ਕਰਦੇ ਹਨ, ਬਰਾਮਦ ਕਰ ਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ- ਨਰਾਇਣ ਸਿੰਘ ਚੌੜਾ ਨੂੰ ਮਾਨਯੋਗ ਅਦਾਲਤ 'ਚ ਕੀਤਾ ਪੇਸ਼, ਫਿਰ ਮਿਲਿਆ 3 ਦਿਨ ਦਾ ਰਿਮਾਂਡ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਸੰਨੀ ਮਸੀਹ ਵਾਸੀ ਪੱਖੋਕੇ ਟਾਹਲੀ ਸਾਹਿਬ, ਤਜਿੰਦਰ ਸਿੰਘ ਉਰਫ ਕਾਕਾ ਵਾਸੀ ਪਿੰਡ ਠੇਠਰਕੇ ਖੁਰਦ ਅਤੇ ਰਵੀ ਵਾਸੀ ਮੁਹੱਲਾ ਕੁੱਲੀਆਂ, ਡੇਰਾ ਬਾਬਾ ਨਾਨਕ ਵਜੋਂ ਹੋਈ ਹੈ ਅਤੇ ਇਨ੍ਹਾਂ ਤਿੰਨਾਂ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਉਪਰੋਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8