ਪੁਲਸ ਨੇ 24 ਘੰਟਿਆਂ 'ਚ ਸੁਲਝਾਇਆ ਬੈਂਕ ਲੁੱਟ ਦਾ ਮਾਮਲਾ, ਹਥਿਆਰਾਂ ਤੇ ਨਕਦੀ ਸਣੇ 3 ਮੁਲਜ਼ਮ ਕੀਤੇ ਕਾਬੂ

04/08/2024 5:46:07 PM

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਪੁਲਸ ਨੇ  ਬੀਤੇ ਦਿਨੀਂ ਆਈ.ਸੀ.ਆਈ.ਸੀ.ਆਈ. ਬੈਂਕ ਦੀ ਲੁੱਟ ਦੇ ਮਾਮਲੇ ਵਿੱਚ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਪਿਸਤੌਲ ਅਤੇ 7 ਲੱਖ 70 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਦੋਸ਼ੀਆਂ ਨੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਪਿਸਤੌਲ ਦੀ ਨੋਕ ‘ਤੇ ਦਿੱਤਾ ਸੀ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਨੁਸਾਰ ਵਾਰਦਾਤ ਤੋਂ ਪਹਿਲਾਂ ਮੁਲਜ਼ਮਾਂ ਨੇ ਰੇਕੀ ਕੀਤੀ ਸੀ ਅਤੇ ਇਸ ਲੁੱਟ ਦੀ ਵਾਰਦਾਤ ਨੂੰ ਦਿਨ-ਦਿਹਾੜੇ ਅੰਜਾਮ ਦਿੱਤਾ ਗਿਆ ਸੀ।

ਪੁਲਸ ਕਮਿਸ਼ਨਰ ਪੁਲਸ ਦਾ ਕਹਿਣਾ ਹੈ ਕਿ ਇਹ ਲੁੱਟ ਦੀ ਵਾਰਦਾਤ ਬੀਤੀ ਸ਼ਾਮ 6 ਵਜੇ ਦੀ ਹੈ। ਸੂਚਨਾ ਮਿਲਣ 'ਤੇ ਜਦੋਂ ਜਾਂਚ ਕੀਤੀ ਗਈ ਤਾਂ ਇਹ ਪਤਾ ਲੱਗਾ ਕਿ ਬੈਂਕ 'ਚ ਲੁੱਟਮਾਰ ਕਰਨ ਤੋਂ ਬਾਅਦ ਮੁਲਜ਼ਮ ਪੈਦਲ ਹੀ ਫਰਾਰ ਹੋ ਗਏ ਸਨ। ਜਾਂਚ ਦੌਰਾਨ ਮੁਲਜ਼ਮਾਂ ਨੂੰ 24 ਘੰਟਿਆਂ ਦੇ ਅੰਦਰ ਹੀ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਦੀ ਉਮਰ 25 ਤੋਂ 32 ਸਾਲ ਦੇ ਵਿਚਕਾਰ ਹੈ। ਦੋਸ਼ੀਆਂ ਦੀ ਪਛਾਣ ਇੰਦਰਜੀਤ ਸਿੰਘ ਪ੍ਰਿੰਸ ਅਤੇ ਸੂਰਜ ਦੇ ਰੂਪ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤਿਹਰੇ ਕਤਲ ਕਾਂਡ:  ਤਿੰਨਾਂ ਜੀਆਂ ਦੇ ਇਕੱਠੇ ਬਲੇ ਸਿਵੇ, ਭੁੱਬਾਂ ਮਾਰ- ਮਾਰ ਰੋਇਆ ਸਾਰਾ ਪਿੰਡ (ਵੀਡੀਓ)

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਲੁੱਟ ਤੋਂ ਬਾਅਦ ਕਾਰ ਅਤੇ ਮੋਟਰਸਾਈਕਲ ਵਰਗੀਆਂ ਜ਼ਰੂਰੀ ਵਸਤਾਂ ਖਰੀਦਣ ਦੀ ਵੀ ਯੋਜਨਾ ਬਣਾਈ ਸੀ। ਮੁਲਜ਼ਮਾਂ ਨੇ ਕੁਝ ਖਰੀਦਦਾਰੀ ਕੀਤੀ  ਜਿਸ 'ਚ ਕੁੱਲ 12 ਲੱਖ 78000 ਰੁਪਏ ਦੀ ਲੁੱਟ ਹੋਈ ਅਤੇ ਪੁਲਸ ਨੇ ਇਨ੍ਹਾਂ ਕੋਲੋਂ 7,70,000 ਰੁਪਏ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਟੀਮ ਨੇ ਦਿਨ-ਰਾਤ ਤੇਜ਼ੀ ਨਾਲ ਜਾਂਚ ਕੀਤੀ ਅਤੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। 

ਇਹ ਵੀ ਪੜ੍ਹੋ-  ਮੁੰਡੇ ਦੀ ਕੋਰਟ ਮੈਰਿਜ ਕਰਵਾਉਣ 'ਤੇ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News