ਸਰਹੱਦ ‘ਤੇ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਨਾਕਾਮ: ਮਾੜੀ ਮੇਘਾ ਦੇ ਖੇਤਾਂ ‘ਚੋਂ ਪਿਸਤੌਲ ਸਮੇਤ 3 ਨੌਜਵਾਨ ਕਾਬੂ
Sunday, Mar 01, 2026 - 12:58 PM (IST)
ਤਰਨ ਤਾਰਨ(ਸੰਦੀਪ): ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਵਿੱਚ ਡਰੋਨ ਗਤੀਵਿਧੀਆਂ ਰਾਹੀਂ ਹੋ ਰਹੀ ਹਥਿਆਰਾਂ ਦੀ ਤਸਕਰੀ ਵਿਰੁੱਧ ਸੁਰੱਖਿਆ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਬੀਐਸਐਫ (BSF) ਅਤੇ ਪੰਜਾਬ ਪੁਲਸ ਦੀ ਸਾਂਝੀ ਟੀਮ ਨੇ ਹਲਕਾ ਖੇਮਕਰਨ ਦੇ ਪਿੰਡ ਮਾੜੀ ਮੇਘਾ ਦੇ ਖੇਤਾਂ ਵਿੱਚ ਕਾਰਵਾਈ ਕਰਦੇ ਹੋਏ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ
ਮਿਲੀ ਜਾਣਕਾਰੀ ਅਨੁਸਾਰ, ਇਹ ਨੌਜਵਾਨ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭੇਜਿਆ ਗਿਆ ਇੱਕ ਪਿਸਤੌਲ ਪ੍ਰਾਪਤ ਕਰਨ ਲਈ ਖੇਤਾਂ ਵਿੱਚ ਪਹੁੰਚੇ ਹੋਏ ਸਨ। ਸੁਰੱਖਿਆ ਏਜੰਸੀਆਂ ਨੂੰ ਇਸ ਸਬੰਧੀ ਪਹਿਲਾਂ ਹੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਥਾਣਾ ਖਾਲੜਾ ਦੀ ਪੁਲਸ ਅਤੇ ਬੀਐਸਐਫ ਨੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ ! ਜਾਣੋ ਕਿਉਂ ਲਿਆ ਗਿਆ ਫੈਸਲਾ
ਤਲਾਸ਼ੀ ਦੌਰਾਨ ਕਾਬੂ ਕੀਤੇ ਗਏ ਨੌਜਵਾਨਾਂ ਕੋਲੋਂ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਸ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਅਤੇ ਉਨ੍ਹਾਂ ਦੇ ਮਕਸਦਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਦੀਆਂ ਵਧਦੀਆਂ ਗਤੀਵਿਧੀਆਂ ਨੂੰ ਮੁੱਖ ਰੱਖਦਿਆਂ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਹੋਰ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
