ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਘਰ ’ਤੇ ਚਲਾਈ ਗੋਲੀ, CCTV ਕੈਮਰੇ ’ਚ ਕੈਦ ਹੋਈ ਵਾਰਦਾਤ

Sunday, Jul 05, 2026 - 12:38 PM (IST)

ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਘਰ ’ਤੇ ਚਲਾਈ ਗੋਲੀ, CCTV ਕੈਮਰੇ ’ਚ ਕੈਦ ਹੋਈ ਵਾਰਦਾਤ

ਬਟਾਲਾ (ਬੇਰੀ)- ਬੀਤੀ ਦੇਰ ਰਾਤ ਪ੍ਰੇਮ ਨਗਰ ਬੋਹੜਾਵਾਲ ਵਿਖੇ ਸਥਿਤ ਇਕ ਘਰ ’ਤੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਗੁਰਿੰਦਰ ਸਿੰਘ ਅਤੇ ਸਰੀਤਾ ਵਾਸੀ ਪ੍ਰੇਮ ਨਗਰ ਬੋਹੜਾਵਾਲ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਉਹ ਆਪਣੇ ਘਰ ’ਚ ਸੁੱਤੇ ਹੋਏ ਸਨ ਕਿ ਇਸ ਦੌਰਾਨ ਉਨ੍ਹਾਂ ਨੂੰ ਘਰ ਦੇ ਬਾਹਰ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ।

ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ

ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਆਪਣੇ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਤਾਂ ਉਸ ਤੋਂ ਪਤਾ ਲੱਗਾ ਕਿ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ 3 ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਆਏ ਅਤੇ ਉਨ੍ਹਾਂ ਦੇ ਘਰ ਵੱਲ ਗੋਲੀ ਚਲਾ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਉਨ੍ਹਾਂ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੁਲਸ ਗੋਲੀ ਚਲਾਉਣ ਵਾਲੇ ਨੌਜਵਾਨਾਂ ਵਿਰੁੱਧ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕਰੇ।

ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ

ਓਧਰ ਦੂਜੇ ਪਾਸੇ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਗੁਰਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਬੰਧਤ ਨੌਜਵਾਨਾਂ ਦੇ ਵਿਰੁੱਧ ਮੁਕੱਦਮਾ ਨੰਬਰ 200 ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰ ਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News