ਪਿੰਡ ਪੁਰੀਆ ਖੁਰਦ ’ਚ ਬਿਜਲੀ ਦੀਆਂ ਤਾਰਾਂ ਦੀ ਚੰਗਿਆੜੀ ਨਾਲ 30 ਏਕੜ ਨਾੜ ਸੜ ਕੇ ਸੁਆਹ
Sunday, Apr 26, 2026 - 06:31 PM (IST)
ਬਟਾਲਾ/ਸ੍ਰੀ ਅੱਚਲ ਸਾਹਿਬ(ਬੇਰੀ, ਗੋਰਾ ਚਾਹਲ) : ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਪੁਰੀਆ ਖੁਰਦ ਵਿਖੇ ਬਿਜਲੀ ਦੀਆਂ ਤਾਰਾਂ ’ਚੋਂ ਨਿਕਲੇ ਚੰਗਿਆੜੇ ਕਾਰਨ ਲੱਗੀ ਭਿਆਨਕ ਅੱਗ ਦੀ ਲਪੇਟ ’ਚ ਆਉਣ ਨਾਲ ਕਰੀਬ 30 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ। ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਜਗਜੋਤ ਸਿੰਘ ਨੇ ਦੱਸਿਆ ਕਿ ਬਿਜਲੀ ਦੇ ਟਰਾਂਸਫਾਰਮਰ ਨੇੜੇ ਢਿੱਲੀਆਂ ਤਾਰਾਂ ਆਪਸ ’ਚ ਟਕਰਾਉਣ ਕਾਰਨ ਚੰਗਿਆੜੇ ਨਿਕਲੇ, ਜਿਸ ਨੇ ਖੇਤਾਂ ’ਚ ਪਏ ਨਾੜ ਨੂੰ ਅੱਗ ਲਗਾ ਦਿੱਤੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਮੇਜਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਹੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਫ਼ੋਨ ਕਰਕੇ ਸੁਚੇਤ ਕੀਤਾ ਗਿਆ ਸੀ ਕਿ ਲਾਈਟ ਨਾ ਛੱਡੀ ਜਾਵੇ, ਕਿਉਂਕਿ ਤੇਜ਼ ਹਵਾ ਕਾਰਨ ਢਿੱਲੀਆਂ ਤਾਰਾਂ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਉਨ੍ਹਾਂ ਦੋਸ਼ ਲਾਇਆ ਕਿ ਵਿਭਾਗ ਦੇ ਅਧਿਕਾਰੀਆਂ ਨੇ ਇਸ ਚੇਤਾਵਨੀ ਨੂੰ ਅਣਗੋਲਿਆ ਕਰਦਿਆਂ ਕਰੀਬ ਦੋ-ਤਿੰਨ ਵਾਰ ਲਾਈਟ ਬੰਦ ਕਰਕੇ ਮੁੜ ਛੱਡੀ, ਜਿਸ ਕਾਰਨ ਇਹ ਘਟਨਾ ਵਾਪਰੀ। ਪਿੰਡ ਵਾਸੀਆਂ ਨੇ ਭਾਰੀ ਜੱਦੋ-ਜਹਿਦ ਅਤੇ ਆਪਣੇ ਪੱਧਰ ’ਤੇ ਕੋਸ਼ਿਸ਼ਾਂ ਕਰਕੇ ਅੱਗ ’ਤੇ ਕਾਬੂ ਪਾਇਆ, ਪਰ ਉਦੋਂ ਤੱਕ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਚੁੱਕਾ ਸੀ। ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਕਿਸਾਨਾਂ ’ਚ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
