ਬਿਆਸ ਦਰਿਆ ਕੰਡਿਓਂ 30 ਬੋਤਲਾਂ ਦੇਸੀ ਸ਼ਰਾਬ ਬਰਾਮਦ
Tuesday, Aug 06, 2024 - 04:10 PM (IST)
ਬਟਾਲਾ/ਘੁਮਾਣ (ਗੋਰਾਇਆ) : ਐਕਸਾਈਜ਼ ਵਿਭਾਗ ਅਤੇ ਪੁਲਸ ਦੀ ਸਾਂਝੀ ਟੀਮ ਨੇ 30 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਆਰ. ਕੇ. ਇੰਟਰਪ੍ਰਾਈਜਿਜ਼ ਦੇ ਸਰਕਲ ਜੀ. ਐੱਮ. ਗੁਰਪ੍ਰੀਤ ਗੋਪੀ ਉੱਪਲ ਨੇ ਦੱਸਿਆ ਕਿ ਈ. ਟੀ. ਓ. ਐਕਸਾਈਜ਼ ਅਮਨਬੀਰ ਸਿੰਘ ਦੀ ਅਗਵਾਈ ਅਤੇ ਐਕਸਾਈਜ਼ ਇੰਸਪੈਕਟਰ ਵਿਜੇ ਕੁਮਾਰ, ਐੱਸ. ਐੱਚ. ਓ. ਥਾਣਾ ਸ੍ਰੀ ਹਰਗੋਬਿੰਦਪੁਰ ਨਿਰਮਲ ਸਿੰਘ, ਐੱਸ. ਐੱਚ. ਓ. ਥਾਣਾ ਭੈਣੀ ਮਿਆਂ ਖਾਂ ਅਨਿਲ ਕੁਮਾਰ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਏ. ਐੱਸ. ਆਈ. ਲਖਵਿੰਦਰ ਸਿੰਘ, ਐੱਸ. ਆਈ. ਸੁਰਜਨ ਸਿੰਘ, ਸਰਕਲ ਇੰਚਾਰਜ ਸਾਬੀ ਅਤੇ ਪੁਲਸ ਨੇ ਪਿੰਡ ਮਾੜੀ ਪੰਨਵਾਂ ਨਜ਼ਦੀਕ ਬਿਆਸ ਦਰਿਆ ਕੰਢੇ ਬਰੇਤੇ ’ਚੋਂ ਤਲਾਸ਼ੀ ਦੌਰਾਨ 1 ਸਿਲਵਰ ਦੇ ਬਾਲਟੇ, 1 ਪਲਾਸਟਿਕ ਬਾਲਟੀ ਤੇ 1 ਪੈਪਸੀ ਦੀ ਬੋਤਲ ’ਚੋਂ 30 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।
ਇਹ ਵੀ ਪੜ੍ਹੋ- ਮੁੱਖ ਮੰਤਰੀ ਭਗਵੰਤ ਮਾਨ ਨੇ 443 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਦਿੱਤੀ ਵਧਾਈ
ਇਸ ਦੌਰਾਨ ਸ਼ਰਾਬ ਨੂੰ ਬਾਅਦ ’ਚ ਨਸ਼ਟ ਕਰ ਦਿੱਤਾ। ਇਸ ਮੌਕੇ ਠੇਕਾ ਰੇਡ ਟੀਮ ਵੱਲੋਂ ਦਲਜੀਤ, ਹਰਜੀਤ, ਬਲਜੀਤ, ਮਾਸਟਰ ਅਜੇ ਸਿੰਘ, ਮਾਨ ਸਿੰਘ, ਖਹਿਰਾ, ਖੰਡੋ, ਮੇਵਾ, ਰਾਜਬੀਰ, ਗੋਲਡੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8