ਸ਼ਰਾਬ ਦੀ ਭੱਠੀ ਸਮੇਤ 30 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ
Sunday, Feb 02, 2025 - 03:15 PM (IST)
ਬਟਾਲਾ/ਘੁਮਾਣ(ਗੋਰਾਇਆ)-ਐਕਸਾਈਜ਼ ਵਿਭਾਗ, ਆਰ.ਕੇ. ਇੰਟਰਪ੍ਰਾਈਜ਼ਜ਼ ਤੇ ਪੁਲਸ ਦੀ ਸਾਂਝੀ ਰੇਡ ਟੀਮ ਵੱਲੋਂ ਬਿਆਸ ਦਰਿਆ ਨੇੜਿਓਂ ਰੇਡ ਦੌਰਾਨ ਸ਼ਰਾਬ ਦੀ ਚਾਲੂ ਭੱਠੀ ਸਮੇਤ 30 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਆਰ.ਕੇ. ਇੰਟਰਪ੍ਰਾਈਜ਼ਜ਼ ਦੇ ਮੁੱਖ ਪ੍ਰਬੰਧਕ ਰਾਹੁਲ ਭੱਲਾ ਤੇ ਜੀ. ਐੱਮ. ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦਸਿਆ ਕਿ ਐਕਸਾਈਜ਼ ਈਟੀਓ ਦਵਿੰਦਰ ਸਿੰਘ, ਇੰਸਪੈਕਟਰ ਬਿਕਰਮਜੀਤ ਸਿੰਘ ਭੁੱਲਰ, ਐਕਸਾਈਜ਼ ਇੰਸਪੈਕਟਰ ਪੰਕਜ ਮਹਾਜਨ, ਐਸਐਚਓ ਥਾਣਾ ਸ਼੍ਰੀ ਹਰਗੋਬਿੰਦਪੁਰ, ਐਕਸਾਈਜ਼ ਪੁਲਿਸ ਸਟਾਫ ਅਧਾਰਿਤ ਰੇਡ ਪਾਰਟੀ ਟੀਮ ਵਲੋਂ ਤਲਾਸ਼ੀ ਅਭਿਆਨ ਦੌਰਾਨ ਖਾਸ ਮੁਖਬਰ ਦੀ ਇਤਲਾਹ ’ਤੇ ਪਿੰਡ ਭੇਟ ਪੱਤਣ ਦੇ ਨੇੜੇ ਬਿਆਸ ਦਰਿਆ ਢਾਬ ਕਿਨਾਰੇ ’ਤੇ ਸ਼ਰਾਬ ਦੀ ਚਾਲੂ ਭੱਠੀ ਸਮੇਤ 30 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਵਿਭਾਗ ਵੱਲੋਂ ਸਬੰਧਿਤ ਥਾਣਾ ’ਚ ਉਕਤ ਦੋਸ਼ੀ ਤੇ ਕਾਰਵਾਈ ਆਰੰਭ ਕੀਤੀ ਗਈ। ਇਸ ਮੌਕੇ ਹਰਜੀਤ, ਬਲਜੀਤ, ਸਰਕਲ ਇੰਚਾਰਜ ਸਾਬੀ, ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8