ਕਾਰ ’ਚੋਂ 35 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਵਿਅਕਤੀ ਗ੍ਰਿਫ਼ਤਾਰ

Wednesday, May 15, 2024 - 06:22 PM (IST)

ਕਾਰ ’ਚੋਂ 35 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਵਿਅਕਤੀ ਗ੍ਰਿਫ਼ਤਾਰ

ਗੁਰਦਾਸਪੁਰ (ਹਰਮਨ, ਵਿਨੋਦ) - ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਬੱਬਰੀ ਬਾਈਪਾਸ ਨੇੜੇ ਨਾਕਾਬੰਦੀ ਕਰਦੇ ਹੋਏ ਇਕ ਕਾਰ ਵਿਚੋਂ 35 ਪੇਟੀਆਂ (420 ਬੋਤਲਾਂ) ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸ਼ਰਾਬ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ। ਇਸ ਮਾਮਲੇ ਦੇ ਸਬੰਧ ਵਿਚ ਏ. ਐੱਸ. ਆਈ. ਸੋਹਨ ਲਾਲ ਨੇ ਦੱਸਿਆ ਕਿ ਉਹਨਾਂ ਨੇ ਪੁਲਸ ਪਾਰਟੀ ਨਾਲ ਬੱਬਰੀ ਪੁਲਸ ਨਾਕੇ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਹ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। 

ਇਹ ਵੀ ਪੜ੍ਹੋ - ਇਨਸਾਨੀਅਤ ਸ਼ਰਮਸਾਰ : ਦੁਕਾਨ 'ਤੇ ਚੀਜ਼ ਲੈਣ ਗਈ 6 ਸਾਲਾਂ ਬੱਚੀ ਨੂੰ ਕਬਿਰਸਤਾਨ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਉਹਨਾਂ ਨੇ ਕਿਹਾ ਕਿ ਚੈਕਿੰਗ ਕਰਦੇ ਸਮੇਂ ਇਕ ਕਾਰ ਨੰਬਰ ਪੀਬੀ32 ਜੇ.6780 ਬਟਾਲਾ ਸਾਇਡ ਤੋਂ ਆਈ, ਜਿਸ ਵਿਚ ਸ਼ਮਸ਼ੇਰ ਉਰਫ ਸ਼ੈਂਕੀ ਅਤੇ ਕੁਲਵਿੰਦਰ ਕੁਮਾਰ ਉਰਫ ਸਾਬੀ ਵਾਸੀਆਨ ਅਵਾਂਖਾ ਥਾਣਾ ਦੀਨਾਨਗਰ ਸਵਾਰ ਸਨ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਕਾਰ ਦੀ ਤਾਲਾਸ਼ੀ ਲਈ ਗਈ। ਇਸ ਦੌਰਾਨ ਪੁਲਸ ਨੂੰ 15 ਪੇਟੀਆਂ (180) ਬੋਤਲਾਂ ਸ਼ਰਾਬ ਠੇਕਾ ਮਾਰਕਾ ਮੈਕਡਾਵਲ ਵਿਸ਼ਕੀ ਅਤੇ 20 ਪੇਟੀਆਂ (240) ਬੋਤਲਾਂ ਸ਼ਰਾਬ ਠੇਕਾ ਮਾਰਕਾ ਰਾਇਲ ਸਟੈਗ ਵਿਸਕੀ ਬਰਾਮਦ ਹੋਈਆਂ। ਪੁਲਸ ਅਧਿਕਾਰੀ ਨੇ ਦੱਸਿਆ ਕਿ 2 ਨੌਜਵਾਨਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਦੇ ਹੋਏ ਉਹਨਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ, ਜਿਹਨਾਂ ਨੂੰ ਬਾਅਦ ਵਿਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।

ਇਹ ਵੀ ਪੜ੍ਹੋ - 50 ਘੰਟਿਆਂ ਬਾਅਦ ਨਹਿਰ ’ਚੋਂ ਬਰਾਮਦ ਹੋਈ 14 ਸਾਲਾ ਬੱਚੇ ਦੀ ਲਾਸ਼, ਦੋ ਭੈਣਾਂ ਦਾ ਸੀ ਇਕੱਲਾ ਭਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News