ਪਾਵਰਕਾਮ ਦੀ ਤਰਨਤਾਰਨ ਵਿਖੇ ਛਾਪੇਮਾਰੀ, ਘਰੇਲੂ ਬਿਜਲੀ ਚੋਰੀ ਦੇ 35 ਕੇਸ ਫੜੇ, 20 ਲੱਖ ਪਾਇਆ ਜੁਰਮਾਨਾ
Sunday, Sep 10, 2023 - 01:07 PM (IST)
ਤਰਨਤਾਰਨ/ਭਿਖੀਵਿੰਡ (ਰਮਨ, ਅਮਨ, ਸੁਖਚੈਨ)- ਬਿਜਲੀ ਮੰਤਰੀ ਪੰਜਾਬ ਦੇ ਸਖ਼ਤ ਹੁਕਮਾਂ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸਬ ਡਵੀਜ਼ਨ ਭਿੱਖੀਵਿੰਡ ਅਤੇ ਤਰਨਤਾਰਨ ਦੇ ਇਲਾਕਿਆਂ ’ਚ ਛਾਪੇਮਾਰੀ ਕਰਦੇ ਹੋਏ ਕਰੀਬ 35 ਘਰੇਲੂ ਬਿਜਲੀ ਚੋਰੀ ਦੇ ਕੇਸ ਫੜੇ ਗਏ ਹਨ। ਇਸ ਦੌਰਾਨ ਟੀਮਾਂ ਨੇ ਮੀਟਰ ਦੀ ਰੀਡਿੰਗ ਨੂੰ ਰਿਕਾਰਡ ਕਰਦੇ ਹੋਏ ਅਤੇ ਲੋਡ ਅਨੁਸਾਰ ਖ਼ਪਤਕਾਰਾਂ ਨੂੰ ਕਰੀਬ 20 ਲੱਖ ਰੁਪਏ ਦਾ ਜੁਰਮਾਨਾ ਪਾਉਂਦੇ ਹੋਏ ਨੋਟਿਸ ਜਾਰੀ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ
ਐਕਸੀਅਨ ਸਬ ਡਵੀਜ਼ਨ ਭਿੱਖੀਵਿੰਡ ਹਰਪ੍ਰੀਤ ਸਿੰਘ ਸੰਧੂ ਅਤੇ ਐਕਸੀਅਨ ਸਬ ਡਵੀਜ਼ਨ ਤਰਨਤਾਰਨ ਹਰਪ੍ਰੀਤ ਸਿੰਘ ਨੇ ਸਾਂਝੇ ਤੌਰ ਉੱਪਰ ਦੱਸਿਆ ਕਿ ਮੁੱਖ ਇੰਜੀਨੀਅਰ ਬਾਰਡਰ ਜ਼ੋਨ ਅੰਮ੍ਰਿਤਸਰ ਅਤੇ ਮੁੱਖ ਇੰਜੀਨੀਅਰ ਸਰਕਲ ਤਰਨਤਾਰਨ ਮੋਹਿੰਦਰ ਪ੍ਰੀਤ ਸਿੰਘ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ। ਇਨ੍ਹਾਂ ਟੀਮਾਂ ਵੱਲੋਂ ਸਰਹੱਦੀ ਇਲਾਕੇ ਜਿਨ੍ਹਾਂ ਵਿਚ ਮਹਿਮੂਦਪੁਰ, ਬੱਲਿਆ ਵਾਲਾ, ਮੱਦਰ, ਰਾਜੋਕੇ, ਲਾਖਣਾ ਸ਼ਾਮਲ ਹਨ, ਵਿਖੇ ਘਰੇਲੂ ਖਪਤਕਾਰਾਂ ਵੱਲੋਂ ਬਿਜਲੀ ਚੋਰੀ ਕਰਨ ਦੇ ਕੁੱਲ 27 ਕੇਸ ਪਾਏ ਗਏ। ਉਨ੍ਹਾਂ ਦੱਸਿਆ ਕਿ ਖ਼ਪਤਕਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰਦੇ ਹੋਏ 13 ਲੱਖ ਰੁਪਏ ਦੇ ਜੁਰਮਾਨੇ ਪਾਏ ਗਏ ਹਨ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਇਸੇ ਤਰ੍ਹਾਂ ਸ਼ਹਿਰ ਤਰਨਤਾਰਨ ਵਿਖੇ ਨਰਿੰਦਰ ਸਿੰਘ ਉਪ ਮੰਡਲ ਅਫ਼ਸਰ ਤਰਨਤਾਰਨ, ਗੁਰਭੇਜ ਸਿੰਘ ਢਿੱਲੋਂ ਜੇ. ਈ ਸ਼ਹਿਰੀ ਮੰਡਲ ਦਫ਼ਤਰ ਤਰਨਤਾਰਨ, ਪੁਨੀਤ ਸਿੰਘ ਜੇ. ਈ ਗੋਹਲਵੜ ਤੋਂ ਇਲਾਵਾ ਹੋਰ ਕਰਮਚਾਰੀ ਵੀ ਸ਼ਾਮਲ ਸਨ, ਵੱਲੋਂ ਵੱਖ-ਵੱਖ ਇਲਾਕਿਆਂ ’ਚ ਬਿਜਲੀ ਚੋਰੀ ਦੇ 8 ਕੇਸ ਪਾਏ ਗਏ ਹਨ। ਜਿਨ੍ਹਾਂ ਨੂੰ ਕਰੀਬ 7 ਲੱਖ ਰੁਪਏ ਜੁਰਮਾਨਾ ਪਾਇਆ ਗਿਆ ਹੈ।
ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ
ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਚੀਫ਼ ਇੰਜੀਨੀਅਰ ਸਰਕਲ ਤਰਨਤਾਰਨ ਮੋਹਿੰਦਰ ਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਹੀ 600 ਬਿਜਲੀ ਯੂਨਿਟ ਮੁਫ਼ਤ ਦੇਣ ਦੀ ਸੁਵਿਧਾ ਦਿੱਤੀ ਗਈ ਹੈ ਪ੍ਰੰਤੂ ਹਾਲੇ ਵੀ ਕੁਝ ਲੋਕ ਬਿਜਲੀ ਚੋਰੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੀਟਰ ਦੀ ਰੀਡਿੰਗ ਦਾ ਰਿਕਾਰਡ ਵੀ ਨੋਟ ਕੀਤਾ ਗਿਆ ਹੈ ਜਿਸ ਨੂੰ ਮੀਟਰ ਰੀਡਰਾਂ ਵੱਲੋਂ ਲਏ ਗਏ ਰਿਕਾਰਡ ਨਾਲ ਮਿਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਕਰੀਬ 3 ਦਰਜਨ ਮੀਟਰ ਬਕਸਿਆਂ ਨੂੰ ਵੀ ਚੈੱਕ ਕੀਤਾ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8