ਆਪ੍ਰੇਸ਼ਨ ਕੈਸੋ ਤਹਿਤ ਤਰਨਤਾਰਨ ਜ਼ਿਲ੍ਹੇ 'ਚ ਤਲਾਸ਼ੀ ਮੁਹਿੰਮ ਦੌਰਾਨ 35 ਮੁਕੱਦਮੇ ਦਰਜ ਕਰ ਕੀਤੇ 35 ਗ੍ਰਿਫ਼ਤਾਰ

Monday, Apr 17, 2023 - 12:05 PM (IST)

ਆਪ੍ਰੇਸ਼ਨ ਕੈਸੋ ਤਹਿਤ ਤਰਨਤਾਰਨ ਜ਼ਿਲ੍ਹੇ 'ਚ ਤਲਾਸ਼ੀ ਮੁਹਿੰਮ ਦੌਰਾਨ 35 ਮੁਕੱਦਮੇ ਦਰਜ ਕਰ ਕੀਤੇ 35 ਗ੍ਰਿਫ਼ਤਾਰ

ਤਰਨ ਤਾਰਨ (ਰਮਨ)- ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਵਲੋਂ ਮਾੜੇ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਤਲਾਸ਼ੀ ਮੁਹਿੰਮ  ਸ਼ੁਰੂ ਕੀਤੀ ਗਈ। ਇਸ ਦੇ ਤਹਿਤ ਜ਼ਿਲ੍ਹੇ ਦੀਆਂ ਚਾਰੇ ਡਵੀਜ਼ਨਾਂ ਵਿਚ ਚਲਾਏ ਗਏ ਆਪ੍ਰੇਸ਼ਨ ਕੈਸੋ ਤਹਿਤ ਵੱਖ-ਵੱਖ ਥਾਣਿਆਂ ਵਿਚ 35 ਮੁਕੱਦਮੇ ਦਰਜ ਕਰਦੇ ਹੋਏ, ਜਿੱਥੇ 35 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉੱਥੇ ਹੀ 811 ਗ੍ਰਾਮ ਹੈਰੋਇਨ, 1 ਕਿਲੋ ਅਫ਼ੀਮ, 300 ਨਸ਼ੀਲੀਆਂ ਗੋਲੀਆਂ, 241550 ਮਿਲੀਲੀਟਰ ਨਾਜਾਇਜ਼ ਸ਼ਰਾਬ, 1170 ਕਿਲੋ ਲਾਹਨ ਬਰਾਮਦ ਕੀਤੀ ਗਈ ਹੈ। ਇਸ ਦੌਰਾਨ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- 'ਆਪ' ਸੁਪਰੀਮੋ ਨੂੰ ਤਲਬ 'ਤੇ ਵਿਰੋਧ, ਮੰਤਰੀ ਧਾਲੀਵਾਲ ਬੋਲੇ- ਕੇਜਰੀਵਾਲ ਦੇ ਵਧਦੇ ਕੱਦ ਤੋਂ ਭਾਜਪਾ ਬੌਖਲਾਈ

 

PunjabKesariਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵਲੋਂ ਮਿਲੇ ਹੁਕਮਾਂ ਤੋਂ ਬਾਅਦ ਜ਼ਿਲ੍ਹੇ ਅੰਦਰ ਅਪ੍ਰੇਸ਼ਨ ਕੈਸੋ ਤਹਿਤ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਸੀ, ਜਿਸ ’ਚ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਦੀ ਅਗਵਾਈ ਹੇਠ 4 ਸਬ ਡਵੀਜ਼ਨਾਂ ਦੇ ਡੀ.ਐੱਸ.ਪੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਸ਼ਾਮਲ ਸਨ। ਐੱਸ.ਐੱਸ.ਪੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿਚ ਤਲਾਸ਼ੀ ਅਭਿਆਨ ਦੌਰਾਨ ਪੁਲਸ ਵਲੋਂ ਕੁੱਲ 35 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਖ਼ਿਲਾਫ਼ 35 ਪਰਚੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੀਤੇ ਵੱਡੇ ਖ਼ੁਲਾਸੇ

PunjabKesariਐੱਸ.ਐੱਸ.ਪੀ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ 655 ਗ੍ਰਾਮ ਹੈਰੋਇਨ, ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ 140 ਗ੍ਰਾਮ ਹੈਰੋਇਨ ਅਤੇ 300 ਨਸ਼ੀਲੀਆਂ ਗੋਲੀਆਂ ਬਰਾਮਦ ਕਰਦੇ ਹੋਏ 15 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਕੁੱਲ 241550 ਮਿਲੀ ਲੀਟਰ ਨਾਜਾਇਜ਼ ਸ਼ਰਾਬ ਅਤੇ 2175 ਕਿਲੋ ਲਾਹਨ ਬਰਾਮਦ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਪਾਰਾ 40 ਡਿਗਰੀ ਤੋਂ ਪਾਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸ਼ਹਿਰਾਂ ਨੂੰ ‘ਹੀਟ ​​ਵੇਵ’ ਰੈੱਡ ਅਲਰਟ ਜਾਰੀ

ਉਨ੍ਹਾਂ ਦੱਸਿਆ ਕਿ ਡੀ.ਐੱਸ.ਪੀ ਪ੍ਰੀਤ ਇੰਦਰ ਸਿੰਘ ਦੀ ਅਗਵਾਈ ਹੇਠ ਇਕ ਕਿਲੋ ਅਫ਼ੀਮ, 16 ਗ੍ਰਾਮ ਹੈਰੋਇਨ, ਤਿੰਨ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਹੋਏ 12 ਮੁਕੱਦਮੇ ਦਰਜ ਕੀਤੇ ਗਏ ਹਨ। ਐੱਸ.ਐੱਸ.ਪੀ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਅਪ੍ਰੇਸ਼ਨ ਕੈਸੋ ਤਹਿਤ 811 ਗ੍ਰਾਮ ਹੈਰੋਇਨ, 1 ਕਿਲੋ ਅਫ਼ੀਮ, 300 ਨਸ਼ੀਲੀਆਂ ਗੋਲੀਆਂ, 241550 ਮਿਲੀਲੀਟਰ ਨਾਜਾਇਜ਼ ਸ਼ਰਾਬ, 1170 ਕਿਲੋ ਲਾਹਨ ਬਰਾਮਦ ਹੋਈ ਹੈ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News