ਕੈਨੇਡਾ ਭੇਜਣ ਦੇ ਨਾਂ ''ਤੇ 35 ਲੱਖ ਦੀ ਠੱਗੀ, ਮਾਮਲਾ ਦਰਜ
Sunday, Aug 09, 2026 - 03:07 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਥਾਣਾ ਦੀਨਾਨਗਰ ਪੁਲਸ ਨੇ ਇੱਕ ਨੌਜਵਾਨ ਨੂੰ ਕੈਨੇਡਾ ਭੇਜਣ ਦੇ ਨਾਮ 'ਤੇ 35 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ।ਪੁਲਸ ਜਾਂਚ ਅਧਿਕਾਰੀ ਰਮੇਸ਼ ਕੁਮਾਰ ਨੇ ਦੱਸਿਆ ਕਿ ਉਪ ਕਪਤਾਨ ਪੁਲਸ ਦੀਨਾਨਗਰ ਵੱਲੋਂ ਕੀਤੀ ਗਈ ਇੰਨਕੁਆਰੀ ਤੋਂ ਬਾਅਦ ਜਸਨਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਬਾਜੇਚੱਕ ਦੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
ਸ਼ਿਕਾਇਤਕਰਤਾ ਜਸ਼ਨਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਗੋਰਵ ਅਰੋੜਾ ਵਾਸੀ ਪੁਰੇਨਪੁਰਾ, ਜਲੰਧਰ ਨੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 35 ਲੱਖ ਰੁਪਏ ਲੈ ਲਏ ਅਤੇ ਨਾ ਹੀ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
