ਗੁਰਦਾਸਪੁਰ ''ਚ 371 ਮੁਲਜ਼ਮ ਗ੍ਰਿਫਤਾਰ, ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਵੱਖ-ਵੱਖ ਟੀਮਾਂ ਬਣਾ ਕੇ ਕੀਤੀ ਛਾਪੇਮਾਰੀ

Saturday, Aug 08, 2026 - 12:15 PM (IST)

ਗੁਰਦਾਸਪੁਰ ''ਚ 371 ਮੁਲਜ਼ਮ ਗ੍ਰਿਫਤਾਰ, ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਵੱਖ-ਵੱਖ ਟੀਮਾਂ ਬਣਾ ਕੇ ਕੀਤੀ ਛਾਪੇਮਾਰੀ

ਗੁਰਦਾਸਪੁਰ/ਕਲਾਨੌਰ (ਹਰਮਨ, ਵਿਨੋਦ, ਮਨਮੋਹਨ)–ਗੈਂਗਸਟਰਵਾਦ, ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਗੁਰਦਾਸਪੁਰ ਪੁਲਸ ਵੱਲੋਂ ਕਾਰਵਾਈ ਕੀਤੀ ਗਈ ਹੈ।  ਐੱਸ.ਐੱਸ.ਪੀ. ਅਦਿੱਤਿਆ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੁਲਸ ਵੱਲੋਂ ਦੋ ਦਿਨਾਂ ਦੌਰਾਨ ਕੀਤੀ ਗਈ ਇਸ ਕਾਰਵਾਈ ਤਹਿਤ 1013 ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਵੱਖ-ਵੱਖ ਟੀਮਾਂ ਦੇ ਰੂਪ ਵਿਚ ਸੰਵੇਦਨਸ਼ੀਲ ਅਤੇ ਸ਼ੱਕੀ ਥਾਵਾਂ ’ਤੇ ਛਾਪੇਮਾਰੀ ਕੀਤੀ। ਪੁਲਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ, ਲੋੜੀਂਦੇ ਮੁਲਜ਼ਮਾਂ, ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ਨਾਲ ਸਬੰਧਤ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਕੁੱਲ 371 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ-ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ

ਪੁਲਸ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਨ੍ਹਾਂ ਵਿਚ 4 ਖ਼ਤਰਨਾਕ ਮੁਲਜ਼ਮ, 6 ਪੀ.ਓ., 170 ਜੁਰਮ ਰੋਕੂ ਕਾਰਵਾਈਆਂ ਕੀਤੀਆਂ ਜਦੋਂ ਕਿ 65 ਮੁਲਜ਼ਮ ਐੱਨ.ਡੀ.ਪੀ.ਐੱਸ. ਐਕਟ ਤਹਿਤ ਗ੍ਰਿਫ਼ਤਾਰ ਕੀਤੇ ਹਨ, ਜਦਕਿ ਹੋਰ ਮਾਮਲਿਆਂ ਨਾਲ ਸਬੰਧਤ 126 ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ

448 ਗ੍ਰਾਮ 424 ਮਿਲੀਗ੍ਰਾਮ ਹੈਰੋਇਨ ਬਰਾਮਦ

ਕਾਰਵਾਈ ਦੌਰਾਨ ਪੁਲਸ ਨੇ 448 ਗ੍ਰਾਮ 424 ਮਿਲੀਗ੍ਰਾਮ ਹੈਰੋਇਨ, 110 ਨਸ਼ੇ ਵਾਲੀਆਂ ਗੋਲੀਆਂ ਅਤੇ 8,920 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਤੋਂ ਇਲਾਵਾ ਐਕਸਾਈਜ਼ ਐਕਟ ਤਹਿਤ 8,22,750 ਮਿਲੀਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ। ਹਥਿਆਰਾਂ ਦੀ ਬਰਾਮਦਗੀ ਵਿਚ 2 ਪਿਸਤੌਲ, 4 ਕਾਰਤੂਸ ਅਤੇ 1 ਮੈਗਜ਼ੀਨ ਸ਼ਾਮਲ ਹਨ। ਇਸ ਤੋਂ ਇਲਾਵਾ 9 ਵਾਹਨ ਇੰਪਾਊਂਡ ਕੀਤੇ ਗਏ ਅਤੇ 26 ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕੀਤੀ ਗਈ। ਪੁਲਸ ਵੱਲੋਂ ਇਸ ਦੌਰਾਨ 377 ਚਲਾਨ ਵੀ ਕੀਤੇ ਗਏ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ

ਐੱਸ.ਐੱਸ.ਪੀ. ਅਦਿੱਤਿਆ ਨੇ ਕਿਹਾ ਕਿ ਗੁਰਦਾਸਪੁਰ ਪੁਲਸ ਵੱਲੋਂ ਗੈਂਗਸਟਰਵਾਦ, ਨਸ਼ਾ ਸਮੱਗਲਿੰਗ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਪੁਲਸ ਦੀਆਂ ਇਹ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News