ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ’ਚ ਹੁਣ ਤੱਕ ਪਹੁੰਚੀ 38009 ਮੀਟ੍ਰਿਕ ਟਨ ਕਣਕ

04/29/2023 2:17:16 PM

ਪਠਾਨਕੋਟ (ਆਦਿਤਿਆ)- ਜ਼ਿਲ੍ਹਾ ਪਠਾਨਕੋਟ ਦੀਆਂ ਸਾਰੀਆਂ ਮੰਡੀਆਂ ’ਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਯੋਗ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ’ਚ ਹੁਣ ਤੱਕ 38009 ਮੀਟ੍ਰਿਕ ਟਨ ਕਣਕ ਪਹੁੰਚੀ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 37399 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ ।

ਇਹ ਵੀ ਪੜ੍ਹੋ- ਇਟਲੀ ਤੋਂ ਆਈ ਦੁਖਦ ਖ਼ਬਰ: ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ’ਚ ਪਹੁੰਚੀ ਕਣਕ ਦੀ ਖ਼ਰੀਦ ’ਚੋਂ 12905 ਮੀਟ੍ਰਿਕ ਟਨ ਪਨਗ੍ਰੇਨ, 3797 ਮੀਟ੍ਰਿਕ ਟਨ ਮਾਰਕਫੈੱਡ, 4894 ਮੀਟ੍ਰਿਕ ਟਨ ਪਨਸਪ, 4560 ਮੀਟ੍ਰਿਕ ਟਨ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ 11243 ਮੀਟ੍ਰਿਕ ਟਨ ਐੱਫ. ਸੀ. ਆਈ. ਵੱਲੋਂ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ’ਚ ਪਹਿਲਾਂ ਤੋਂ ਹੀ ਸਾਰੇ ਯੋਗ ਪ੍ਰਬੰਧ ਕਰ ਲਏ ਗਏ ਹਨ ਸਬੰਧਤ ਵਿਭਾਗ ਵੱਲੋਂ ਵੱਖ ਵੱਖ ਮੰਡੀਆਂ ਦੇ ਲਈ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਤਾਂ ਜੋ ਕਿਸਾਨ ਨੂੰ ਮੰਡੀਆਂ ’ਚ ਪ੍ਰੇਸ਼ਾਨੀ ਨਾ ਹੋਵੇ।

ਇਹ ਵੀ ਪੜ੍ਹੋ- Ielts ਸੈਂਟਰ ’ਚ ਪੜ੍ਹਦੀ ਕੁੜੀ ਨੂੰ ਬੁਲਾਉਣ ਤੋਂ ਰੋਕਣ ਸਬੰਧੀ ਛਿੱੜਿਆ ਵੱਡਾ ਵਿਵਾਦ, ਚੱਲੀਆਂ ਅੰਨ੍ਹੇਵਾਹ ਗੋਲ਼ੀਆਂ

ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਕੋਵਿਡ ਦੀਆਂ ਹਦਾਇਤਾਂ ਦੇ ਨਾਲ ਨਾਲ ਵਿਭਾਗੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਜਾ ਰਹੀ ਹੈ ਕਿ ਖ਼ਰੀਦ ਏਜੰਸੀਆਂ ਨਾਲ ਤਾਲਮੇਲ ਬਣਾ ਕੇ ਰੱਖਿਆ ਜਾਵੇ ਅਤੇ ਕਿਸਾਨਾਂ ਨੂੰ ਅਦਾਇਗੀ ਉਨ੍ਹਾਂ ਦੇ ਖਾਤਿਆਂ ’ਚ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ’ਚ ਬਾਰਦਾਨਾ ਵੀ ਪਹੁੰਚਾ ਦਿੱਤਾ ਗਿਆ ਹੈ ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News