ਗੁਆਂਢੀ ਦੇਸ਼ ਤੋਂ ਹਥਿਆਰ ਮੰਗਵਾ ਸਪਲਾਈ ਦਾ ਧੰਦਾ ਕਰਨ ਵਾਲੇ 4 ਮੁਲਜ਼ਮ ਕਾਬੂ

Friday, Jul 11, 2025 - 05:08 PM (IST)

ਗੁਆਂਢੀ ਦੇਸ਼ ਤੋਂ ਹਥਿਆਰ ਮੰਗਵਾ ਸਪਲਾਈ ਦਾ ਧੰਦਾ ਕਰਨ ਵਾਲੇ 4 ਮੁਲਜ਼ਮ ਕਾਬੂ

ਤਰਨਤਾਰਨ (ਰਮਨ)-ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਇਕ ਪੁਰਾਣੇ ਮਾਮਲੇ ਵਿਚ ਗ੍ਰਿਫ਼ਤਾਰ 4 ਮੁਲਜ਼ਮਾਂ ਦੀ ਬਰੀਕੀ ਨਾਲ ਪੁੱਛਗਿਛ ਕਰਨ ਦੌਰਾਨ ਉਨ੍ਹਾਂ ਪਾਸੋਂ 6 ਵਿਦੇਸ਼ੀ ਗਲੋਕ ਪਿਸਤੌਲ, 6 ਮੈਗਜ਼ੀਨ ਅਤੇ 8 ਜਿੰਦਾ ਰੌਂਦ ਬਰਾਮਦ ਕੀਤੇ ਗਏ। ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਵਿਚ ਅਗਲੇਰੀ ਬਰੀਕੀ ਨਾਲ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਸਬੰਧ ਗੁਆਂਢੀ ਦੇਸ਼ ਪਾਕਿਸਤਾਨ ਨਾਲ ਪਾਏ ਗਏ ਹਨ, ਜੋ ਡਰੋਨ ਦੀ ਮਦਦ ਨਾਲ ਹਥਿਆਰਾਂ ਨੂੰ ਮੰਗਵਾਉਂਦੇ ਹੋਏ ਸੂਬੇ ਭਰ ਵਿਚ ਸਪਲਾਈ ਕਰਨ ਦਾ ਧੰਦਾ ਕਰਦੇ ਸਨ।

ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਦੀਪਕ ਪਾਰੀਕ ਨੇ ਦੱਸਿਆ ਕਿ ਬੀਤੀ 2 ਜੁਲਾਈ ਨੂੰ ਸੀ.ਆਈ.ਏ ਸਟਾਫ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਦੌਰਾਨੇ ਗਸ਼ਤ ਪਿੰਡ ਚੀਮਾ ਦੇ ਬੱਸ ਸਟੈਂਡ ਨਜ਼ਦੀਕ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਦੀ ਪਹਿਚਾਣ ਜੋਬਨਪ੍ਰੀਤ ਸਿੰਘ ਉਰਫ ਜੋਬਨ ਪੁੱਤਰ ਸੁਰਜੀਤ ਸਿੰਘ ਵਾਸੀ ਚੀਮਾ ਕਲਾਂ ਵਜੋਂ ਹੋਈ ਸੀ। ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਪਾਸੋਂ ਪੁਲਸ ਵੱਲੋਂ 1 ਕੰਟਰੀ ਮੇਡ 32 ਬੋਰ ਪਿਸਤੌਲ, ਮੈਗਜ਼ੀਨ ਅਤੇ 2 ਜਿੰਦਾ ਰੌਂਦ ਬਰਾਮਦ ਕਰਦੇ ਹੋਏ ਥਾਣਾ ਸਦਰ ਪੱਟੀ ਵਿਖੇ ਮੁੱਕਦਮਾ ਦਰਜ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋਪੰਜਾਬੀਓ 6 ਅਕਤੂਬਰ ਤੱਕ ਮੰਨਣੇ ਪੈਣਗੇ ਹੁਕਮ, ਹੁਣ ਲੱਗ ਗਈਆਂ ਪਾਬੰਦੀਆਂ

ਐੱਸ.ਐੱਸ.ਪੀ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫਤਾਰੀ ਉਪਰੰਤ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਗਏ ਦੋ ਦਿਨਾਂ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਵਿਚ ਮੁਲਜ਼ਮ ਜੋਬਨਪ੍ਰੀਤ ਸਿੰਘ ਨੇ ਮੰਨਿਆ ਕਿ ਉਸ ਦਾ ਇਕ ਸਾਥੀ ਸੁਖਦੇਵ ਸਿੰਘ ਉਰਫ ਸੁੱਖਾ ਚਾਣਚੱਕੀਆ ਪੁੱਤਰ ਰਣਜੀਤ ਸਿੰਘ ਵਾਸੀ ਤਲਵੰਡੀ ਮੁਤਸੱਡਾ ਜ਼ਿਲ੍ਹਾ ਤਰਨਤਾਰਨ ਦੇ ਕੋਲ ਵੀ ਨਾਜਾਇਜ਼ ਹਥਿਆਰ ਮੌਜੂਦ ਹਨ। ਜਿਸ ਦੌਰਾਨ ਪੁਲਸ ਵੱਲੋਂ ਸੁਖਦੇਵ ਸਿੰਘ ਨਾਮਕ ਮੁਲਜ਼ਮ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਗਈ। ਸੀ.ਆਈ.ਏ ਸਟਾਫ ਦੀ ਪੁਲਸ ਵੱਲੋਂ ਬੀਤੀ 4 ਜੁਲਾਈ ਨੂੰ ਤਕਨੀਕੀ ਇੰਟੈਲੀਜੈਂਸ ਸੋਰਸਾਂ ਰਾਹੀਂ ਪਤਾ ਲਗਾਉਂਦੇ ਹੋਏ ਸੁਖਦੇਵ ਸਿੰਘ ਨੂੰ ਪੱਟੀ ਮੋੜ ਤੋਂ ਗ੍ਰਿਫਤਾਰ ਕਰ ਲਿਆ ਗਿਆ, ਜਿਸ ਪਾਸੋਂ ਪੁਲਸ ਨੇ ਦੌਰਾਨੇ ਪੁੱਛਗਿੱਛ 2 ਕੰਟਰੀ ਮੇਡ 32 ਬੋਰ ਪਿਸਤੌਲ ਜੋ ਘਰਿਆਲਾ ਰੋਡ ਝਾੜੀਆਂ ਵਿਚ ਲੁਕਾ ਛੁਪਾ ਕੇ ਰੱਖੇ ਸਨ ਨੂੰ ਬਰਾਮਦ ਕਰ ਲਿਆ ਗਿਆ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡਾ ਐਨਕਾਊਂਟਰ

ਐੱਸ.ਐੱਸ.ਪੀ ਦੀਪਕ ਪਾਰੀਕ ਨੇ ਅੱਗੇ ਦੱਸਿਆ ਕਿ ਸੀ.ਆਈ.ਏ ਸਟਾਫ ਦੀ ਪੁਲਸ ਵੱਲੋਂ ਬੀਤੀ 5 ਜੁਲਾਈ ਨੂੰ ਮੁਲਜ਼ਮ ਦੀ ਨਿਸ਼ਾਨਦੇਹੀ ਉਪਰ 2 ਕੰਟਰੀ ਮੇਡ ਪਿਸਤੌਲ, 2 ਮੈਗਜ਼ੀਨ ਅਤੇ 2 ਜਿੰਦਾ ਰੌਂਦ ਹੋਰ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਤਿੰਨ ਦਿਨ ਦਾ ਹੋਰ ਰਿਮਾਂਡ ਹਾਸਲ ਕਰਨ ਉਪਰੰਤ ਕੀਤੀ ਗਈ ਪੁੱਛਗਿਛ ਦੌਰਾਨ ਇਹ ਮੰਨਿਆ ਕਿ ਉਨ੍ਹਾਂ ਦਾ ਇਕ ਹੋਰ ਸਾਥੀ ਨਾਜਾਇਜ਼ ਹਥਿਆਰ ਵੇਚਣ ਦਾ ਧੰਦਾ ਕਰਦਾ ਹੈ, ਜਿਸ ਕੋਲ ਨਾਜਾਇਜ਼ ਹਥਿਆਰ ਮੌਜੂਦ ਹਨ। ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਨੇ ਆਪਣੀ ਜਾਂਚ ਨੂੰ ਹੋਰ ਤੇਜ਼ ਕਰਦੇ ਹੋਏ ਉਕਤ ਮੁਲਜ਼ਮਾਂ ਦੇ ਸਾਥੀ ਧਰਮਵੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਅਲਗੋਂ ਖੁਰਦ ਦੀ ਭਾਲ ਸ਼ੁਰੂ ਕਰਦੇ ਹੋਏ ਉਸ ਨੂੰ ਬੀਤੀ 8 ਜੁਲਾਈ ਵਾਲੇ ਦਿਨ ਪੱਟੀ ਮੋੜ ਨੇੜਿਓਂ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 2 ਗਲੋਕ ਪਿਸਤੌਲ 9 ਐੱਮ.ਐੱਮ ਮੇਡ ਇਨ ਯੂ.ਐੱਸ.ਏ ਅਤੇ ਆਸਟਰੀਆ, 2 ਮੈਗਜੀਨ ਅਤੇ 2 ਜਿੰਦਾ ਰੌਂਦ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ-  ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਇਸ ਮੁਲਜ਼ਮ ਦੀ ਪੁੱਛਗਿੱਛ ਕਰਨ ਦੌਰਾਨ ਉਸ ਨੇ ਦੱਸਿਆ ਕਿ ਉਸ ਦਾ ਇਕ ਹੋਰ ਸਾਥੀ ਅੰਮ੍ਰਿਤ ਪਾਲ ਸਿੰਘ ਪੁੱਤਰ ਤੇਜਿੰਦਰ ਸਿੰਘ ਵਾਸੀ ਪਿੰਡ ਸਰਹਾਲੀ ਮੰਡ ਦੇ ਪਾਸ ਵੀ ਨਾਜਾਇਜ਼ ਹਥਿਆਰ ਮੌਜੂਦ ਹਨ। ਜਿਸ ਦੀ ਭਾਲ ਕਰਦੇ ਹੋਏ ਸੀ.ਆਈ.ਏ ਸਟਾਫ ਦੀ ਪੁਲਸ ਵੱਲੋਂ ਵੀਰਵਾਰ 10 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ ਇਕ ਕੰਟਰੀ ਮੇਡ ਪਿਸਤੌਲ, ਮੈਗਜ਼ਨ ਅਤੇ 2 ਜਿੰਦਾ ਰੌਂਦ ਬਰਾਮਦ ਕੀਤੇ ਗਏ। ਐੱਸ.ਐੱਸ.ਪੀ ਦੀਪਕ ਪਾਰੀਕ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪੁੱਛਗਿੱਛ ਕਰਨ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਵੱਲੋਂ ਉਕਤ ਹਥਿਆਰ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਮੰਗਵਾਏ ਜਾਂਦੇ ਸਨ, ਜੋ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਅਗਲੇਰੀ ਪੁੱਛ ਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਦੇ ਚੱਲਦਿਆਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਸੁਖਦੇਵ ਸਿੰਘ ਅਤੇ ਜੋਬਨਪ੍ਰੀਤ ਸਿੰਘ ਦੇ ਖਿਲਾਫ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕਈ ਮੁੱਕਦਮੇ ਦਰਜ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

 

 

 

 

 

 

 

 


author

Shivani Bassan

Content Editor

Related News