ਹੈਰੋਇਨ ਤੇ 10 ਬੋਤਲਾਂ ਸ਼ਰਾਬ ਸਮੇਤ 4 ਦੋਸ਼ੀ ਗ੍ਰਿਫਤਾਰ
Friday, Jun 20, 2025 - 02:31 PM (IST)

ਗੁਰਦਾਸਪੁਰ(ਵਿਨੋਦ)-ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ 20.77 ਗ੍ਰਾਮ ਹੈਰੋਇਨ ਅਤੇ 10 ਬੋਤਲਾਂ ਸ਼ਰਾਬ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਆਦਿਤਿਆ ਨੇ ਦੱਸਿਆ ਕਿ ਪੁਰਾਣਾ ਸ਼ਾਲਾ ਪੁਲਸ ਸਟੇਸ਼ਨ ’ਚ ਤਾਇਨਾਤ ਏ.ਐੱਸ.ਆਈ ਗੁਰਨਾਮ ਸਿੰਘ ਨੇ ਬੀਬੀ ਸੁੰਦਰੀ ਗੁਰਦੁਆਰਾ ਮੋੜ ਤੋਂ ਦੋਸ਼ੀ ਅਨੁਰਾਗ ਪੁੱਤਰ ਸਮਸ਼ੇਰ ਸਿੰਘ ਵਾਸੀ ਸੈਦੋਵਾਲ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦ ਉਸ ਦੀ ਤਾਲਾਸ਼ੀ ਲਈ ਤਾਂ ਉਸ ਤੋਂ 9ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਟੁੱਟੀ ਨਹਿਰ, ਦਰਜਨ ਦੇ ਕਰੀਬ ਝੋਨੇ ਦੇ ਖੇਤ ਹੋਏ ਤਬਾਹ, ਦੂਰ-ਦੂਰ ਤੱਕ ਫੈਲਿਆ ਪਾਣੀ
ਇਸ ਤਰ੍ਹਾਂ ਸਿਟੀ ਪੁਲਸ ਸਟੇਸ਼ਨ ’ਚ ਤਾਇਨਾਤ ਏ.ਐੱਸ.ਆਈ ਜਗਜੀਤ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਸਲਿਪ ਰੋਡ ਨੇੜੇ ਫਲਾਈ ਓਵਰ ਮਾਨ ਕੌਰ ਸਿੰਘ ਗੁਰਦਾਸਪੁਰ ਤੋਂ ਦੋਸ਼ੀ ਨੀਰਜ ਪੁੱਤਰ ਸ਼ਾਮ ਲਾਲ ਵਾਸੀ ਸ਼ਹਿਜਾਦਾ ਨੰਗਲ ਗੁਰਦਾਸਪੁਰ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ। ਜਦਕਿ ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ‘ਚ ਤਾਇਨਾਤ ਏ.ਐੱਸ.ਆਈ ਜਗਦੀਸ ਸਿੰਘ ਨੇ ਕੋਟਲੀ ਹਰਚੰਦਾ ਪੱਕੀ ਸੜਕ ਨੇੜੇ ਸੇਮ ਨਹਿਰ ਤੋਂ ਦੋਸ਼ੀ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਜੋਗਿੰਦਰ ਸਿੰਘ ਵਾਸੀ ਮੁੰਨਣ ਨੂੰ ਕਾਬੂ ਕਰਕੇ ਉਸ ਤੋਂ 5ਗ੍ਰਾਮ 77ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ। ਜਿਸ ’ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਥਾਣਾ ਬਹਿਰਾਮਪੁਰ ਪੁਲਸ ਸਟੇਸ਼ਨ ’ਚ ਤਾਇਨਾਤ ਏ.ਐੱਸ.ਆਈ ਜਗੀਰ ਚੰਦ ਨੇ ਦੋਸ਼ੀ ਪ੍ਰਿਆ ਦੇਵੀ ਪਤਨੀ ਰਮੇਸ਼ ਕੁਮਾਰ ਵਾਸੀ ਨਵਾਂ ਟਾਂਡਾ ਦੇ ਘਰ ਰੇਡ ਕਰਕੇ ਦੋਸ਼ੀ ਨੂੰ 10 ਬੋਤਲਾਂ ਸ਼ਰਾਬ ਠੇਕਾ ਮਾਰਕਾ ਮੈਕਡਾਵਲ ਨੰ-1 ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8