ਨਸ਼ੇ ਵਾਲੇ ਪਦਾਰਥ ਦੀ ਵਰਤੋਂ ਕਰਦੇ 4 ਗ੍ਰਿਫ਼ਤਾਰ
Wednesday, Dec 04, 2024 - 06:44 PM (IST)
ਬਟਾਲਾ (ਸਾਹਿਲ)-ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਦੀ ਵਰਤੋਂ ਕਰਦੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਦੇ ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸਿਵਲ ਹਸਪਤਾਲ ਬਟਾਲਾ ਦੀ ਬੇਅਬਾਦ ਪਈ ਪੁਰਾਣੀ ਬਿਲਡਿੰਗ ਵਿਚ ਲਾਈਟਰ ਨਾਲ ਅੱਗ ਬਾਲ ਕੇ ਹੈਰੋਇਨ ਵਰਗੀ ਚੀਜ਼ ਨੂੰ ਪਾਈਪ ਰਾਹੀਂ ਸੂੰਗਦੇ ਹੋਏ ਨੌਜਵਾਨ ਅਜੈ ਕੁਮਾਰ ਵਾਸੀ ਬਟਾਲਾ ਨੂੰ ਗ੍ਰਿਫ਼ਤਾਰ ਕਰਕੇ ਇਸ ਕੋਲੋਂ ਸਿਲਵਰ ਰੋਲ ਪੇਪਰ ’ਤੇ ਹੈਰੋਇਨ ਦੀ ਲੱਗੀ ਕਾਲਖ ਨਾ ਲਿੱਬੜੀ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਜਿਸ ਦੀ ਪਾਈਪ ਬਣਾਈ ਹੋਈ ਸੀ, ਬਰਾਮਦ ਕੀਤਾ ਗਿਆ ਹੈ ਅਤੇ ਇਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਸਿਟੀ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ
ਇਸੇ ਤਰ੍ਹਾਂ, ਥਾਣਾ ਘੁਮਾਣ ਦੇ ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਬਰਿਆਰ ਨੇੜੇ ਸਥਿਤ ਸ਼ਮਸ਼ਾਨਘਾਟ ਅੰਦਰ ਦਰੱਖ਼ਤ ਹੇਠਾਂ ਲਾਈਟਰ ਅਤੇ ਪੰਨੀ ਸਿਲਵਰ ਪੇਪਰ ਰੈਪ ਨਾਲ ਨਸ਼ੀਲਾ ਪਦਾਰਥ ਪੀ ਰਹੇ ਨੌਜਵਾਨ ਭੁਪਿੰਦਰ ਸਿੰਘ ਵਾਸੀ ਪਿੰਡ ਪੰਡੋਰੀ ਨੂੰ ਕਾਬੂ ਕਰਕੇ ਇਸ ਕੋਲੋਂ ਜਲੀ ਹੋਈ ਸਿਲਵਰ ਪੇਪਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ, ਜਿਸ ਦੀ ਪਾਈ ਬਣੀ ਹੋਈ ਸੀ, ਬਰਾਮਦ ਕੀਤਾ ਗਿਆ ਹੈ। ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਥਾਣਾ ਘੁਮਾਣ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਉਕਤ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।
ਓਧਰ ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਆਈ. ਸੰਤੋਖ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਪੁਲ ਸੂਆ ਪਿੰਡ ਦਾਲਮ ਨੰਗਲ ਵਿਖੇ ਪਹੁੰਚੇ ਤਾਂ ਇਥੇ 2 ਨੌਜਵਾਨ ਪ੍ਰੇਮ ਸਿੰਘ ਤੇ ਕ੍ਰਿਸ਼ਨ ਸਿੰਘ ਵਾਸੀਆਨ ਪਿੰਡ ਨੰਗਲ ਬੈਠ ਕੇ ਲਾਈਟਰ ਅਤੇ ਸਿਲਵਰ ਪੇਪਰ ਦੇ ਟੁੱਕੜੇ ’ਤੇ ਹੈਰੋਇਨ ਦਾ ਨਸ਼ਾ ਕਰਦਿਆਂ ਨੂੰ ਕਾਬੂ ਕਰ ਕੇ ਇਸ ਕੋਲੋਂ ਪੰਨੀ ਸਿਲਵਰ ਪੇਪਰ ਰੈਪ, ਜੋ ਜਲੀ ਹੋਈ ਹੈਰੋਇਨ ਨਾਲ ਲਿੱਬੜੀ ਸੀ, ਲਾਈਟਰ ਅਤੇ 10 ਰੁਪਏ ਦਾ ਪਾਈਪ ਬਣਿਆ ਨੋਟ ਬਰਾਮਦ ਕੀਤਾ ਹੈ ਅਤੇ ਇਨ੍ਹਾਂ ਦੋਵਾਂ ਖ਼ਿਲਾਫ਼ ਥਾਣਾ ਕਿਲਾ ਲਾਲ ਸਿੰਘ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing