ਸਾਢੇ 5 ਕਿਲੋ ਹੈਰੋਇਨ ਸਮੇਤ 4 ਗ੍ਰਿਫਤਾਰ
Sunday, Sep 08, 2024 - 04:11 AM (IST)
ਅੰਮ੍ਰਿਤਸਰ - ਥਾਣਾ ਅਜਨਾਲਾ ਅਤੇ ਬੀ. ਐੱਸ. ਐੱਫ. ਵੱਲੋਂ ਚਲਾਏ ਸਾਂਝੇ ਆਪ੍ਰੇਸ਼ਨ ਦੌਰਾਨ ਇਤਲਾਹ ਦੇ ਆਧਾਰ ’ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਦੇ 4 ਧੰਦੇਬਾਜ਼ਾਂ ਨੂੰ ਕਾਬੂ ਕੀਤਾ ਗਿਆ। ਪੁਲਸ ਨੇ ਕੁਲਦੀਪ ਸਿੰਘ ਪੁੱਤਰ ਹਰਵੰਤ ਸਿੰਘ, ਕ੍ਰਿਪਾਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਤੇੜਾ ਰਾਜਪੂਤਾਂ, ਜਤਿੰਦਰ ਸਿੰਘ ਪੁੱਤਰ ਰਾਜਵੀਰ ਸਿੰਘ ਵਾਸੀ ਮੁਹਾਰ ਤੇ ਗੁਰਪ੍ਰੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਮੰਡਿਆਂਵਾਲਾ ਨੂੰ 5 ਕਿਲੋ 544 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ।
ਐੱਸ. ਐੱਸ. ਪੀ. ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੁਲਦੀਪ ਸਿੰਘ ਖਿਲਾਫ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਅਤੇ ਅਸਲਾ ਐਕਟ ਤਹਿਤ ਥਾਣਾ ਐੱਸ. ਐੱਸ. ਓ. ਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਹੈ। ਐੱਸ. ਐੱਸ. ਪੀ. ਚਰਨਜੀਤ ਸਿੰਘ ਨੇ ਕਿਹਾ ਕਿ ਗ੍ਰਿਫਤਾਰ ਮੁਲਜ਼ਮਾਂ ਦੀ ਕਾਲੀ ਕਮਾਈ ਨਾਲ ਬਣਾਈ ਗਈ ਪ੍ਰਾਪਰਟੀ ਦੀ ਵੀ ਤਸਦੀਕ ਕਰਵਾਈ ਜਾ ਰਹੀ ਹੈ। ਜੇਕਰ ਕੋਈ ਵੀ ਅਜਿਹੀ ਪ੍ਰਾਪਰਟੀ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਫ੍ਰੀਜ਼ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ’ਚ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।