ਸਾਢੇ 12 ਕਿਲੋ ਚੂਰਾ ਪੋਸਤ, ਅੱਧਾ ਕਿਲੋ ਅਫ਼ੀਮ ਅਤੇ ਹੈਰੋਇਨ ਸਮੇਤ 4 ਗ੍ਰਿਫ਼ਤਾਰ

Thursday, Oct 30, 2025 - 06:31 PM (IST)

ਸਾਢੇ 12 ਕਿਲੋ ਚੂਰਾ ਪੋਸਤ, ਅੱਧਾ ਕਿਲੋ ਅਫ਼ੀਮ ਅਤੇ ਹੈਰੋਇਨ ਸਮੇਤ 4 ਗ੍ਰਿਫ਼ਤਾਰ

ਤਰਨਤਾਰਨ (ਰਾਜੂ)-ਜ਼ਿਲਾ ਪੁਲਸ ਮੁਖੀ ਰਵਜੋਤ ਗਰੇਵਾਲ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਨਕੇਲ ਪਾਉਣ ਲਈ ਸ਼ੁਰੂ ਕੀਤੀ ਹੋਈ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐੱਸ.ਪੀ. (ਡੀ) ਰਿਪੁਤਾਪਨ ਸਿੰਘ ਨੇ ਦੱਸਿਆ ਕਿ ਥਾਣਾ ਹਰੀਕੇ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ 10 ਟਾਇਰੀ ਟਰੱਕ ਨੰਬਰ ਪੀ.ਬੀ.02.ਈ.ਵੀ.4846 ਸਵਾਰ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ, ਜਿਨ੍ਹਾਂ ਦੇ ਕੋਲੋਂ ਤਲਾਸ਼ੀ ਦੌਰਾਨ 12 ਕਿਲੋ 500 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ।

ਇਹ ਵੀ ਪੜ੍ਹੋ-  ਪੰਜਾਬ 'ਚ 31 ਅਕਤੂਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ

ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਦੀ ਪਛਾਣ ਜਸਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਦਨਪੁਰ ਚਲੇੜੀ ਜ਼ਿਲਾ ਪਟਿਆਲਾ ਅਤੇ ਜਸਵੰਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਘੱਲੂ ਜ਼ਿਲਾ ਫਾਜ਼ਿਲਕਾ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ ਉਕਤ ਮੁਲਜ਼ਮ ਕੋਲੋਂ 200 ਗ੍ਰਾਮ ਅਫ਼ੀਮ ਬਰਾਮਦ ਹੋਈ। ਜਦਕਿ ਉਕਤ ਨੌਜਵਾਨ ਦੀ ਪਛਾਣ ਦਲਜੀਤ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਕਾਲੀਆ ਸਕੱਤਰਾਂ ਵਜੋਂ ਹੋਈ ਹੈ। ਥਾਣਾ ਸਦਰ ਪੱਟੀ ਦੀ ਪੁਲਸ ਨੇ ਗਸ਼ਤ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜੂ ਪੁੱਤਰ ਸਤਨਾਮ ਸਿੰਘ ਵਾਸੀ ਸਭਰਾ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੇ ਵਿਰੁੱਧ ਸਬੰਧਤ ਥਾਣਿਆਂ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਪੰਜਾਬੀਓ ਪਹਿਲਾਂ ਕਰ ਲਓ ਕੰਮ, ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ Powercut

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News