ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 4 ਗ੍ਰਿਫਤਾਰ
Thursday, Sep 18, 2025 - 11:40 AM (IST)

ਬਟਾਲਾ(ਸਾਹਿਲ, ਯੋਗੀ)- ਵੱਖ-ਵੱਖ ਥਾਣਿਆਂ ਦੀ ਪੁਲਸ ਵਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 4 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪੁਲਸ ਕੋਲੋਂ ਮਿਲੀ ਜਾਣਕਾਰੀ ਦੇ ਮੁਤਾਬਕ ਤਫਤੀਸ਼ੀ ਅਫਸਰ ਚੌਕੀ ਇੰਚਾਰਜ ਬੱਸ ਸਟੈਂਡ ਏ.ਐੱਸ.ਆਈ ਜਗਤਾਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬਲਜਿੰਦਰ ਸਿੰਘ ਉਰਫ ਸੰਨੀ ਨੂੰ ਕਾਬੂ ਕਰਕੇ ਇਸ ਕਲੋਂ 5.65 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਇਸ ਨੂੰ ਗ੍ਰਿਫਤਾਰ ਕਰਨ ਉਪਰੰਤ ਇਸ ਵਿਰੁੱਧ ਥਾਣਾ ਸਿਟੀ ਵਿਚ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਪੰਜਾਬ ਤੋਂ ਸ਼ੁਰੂ ਹੋਈ ਅੰਮ੍ਰਿਤ ਭਾਰਤ ਰੇਲਗੱਡੀ, ਯਾਤਰੀਆਂ ਦੀਆਂ ਲੱਗਣਗੀਆਂ ਮੌਜਾਂ
ਇਸੇ ਤਰ੍ਹਾਂ, ਪੁਲਸ ਚੌਕੀ ਧਰਮਕੋਟ ਰੰਧਾਵਾ ਦੇ ਇੰਚਾਰਜ ਏ.ਐੱਸ.ਆਈ ਨੰਦ ਲਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਹਰਦੋਰਵਾਲ ਖੁਰਦ ਸਥਿਤ ਰੇਲਵੇ ਫਾਟਕ ਨੇੜਿਓਂ ਅੰਗਰੇਜ਼ ਮਸੀਹ ਵਾਸੀ ਹਰਦੋਰਵਾਲ ਖੁਰਦ ਨੂੰ 53 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਇਸ ਵਿਰੁੱਧ ਥਾਣਾ ਡੇਰਾ ਬਾਬਾ ਨਾਨਕ ਵਿਖੇ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ ਭਵਿੱਖਬਾਣੀ
ਓਧਰ, ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਆਈ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਪਿੰਡ ਝੰਗੀ ਮੋੜ ਤੋਂ ਬਿਨਾਂ ਨੰਬਰੀ ਪਲਟੀਨਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਵਿਅਕਤੀਆਂ ਨੂੰ ਸ਼ੱਕੀ ਹਾਲਤ ਵਿਚ ਆਉਂਦੇ ਦੇਖ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ, ਜੋ ਪੁਲਸ ਪਾਰਟੀ ਨੂੰ ਦੇਖ ਪਿੱਛੇ ਨੂੰ ਮੁੜਣ ਲੱਗੇ, ਜਿੰਨ੍ਹਾਂ ਨੂੰ ਸਾਥੀ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿੰਨ੍ਹਾਂ ਨੇ ਆਪਣੇ ਨਾਮ ਕ੍ਰਮਵਾਰ ਜਗਬੀਰ ਸਿੰਘ ਅਤੇ ਮਨਪ੍ਰੀਤ ਸਿੰਘ ਵਾਸੀਆਨ ਪਿੰਡ ਪਰਾਚਾ ਦੱਸਿਆ ਅਤੇ ਇਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ, 700 ਰੁਪਏ ਡਰੱਗ ਮਨੀ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਹੋਇਆ, ਜਿਸ ’ਤੇ ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਇਨ੍ਹਾਂ ਖਿਲਾਫ ਉਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8