ਨਿਯਮਾਂ ਦੀ ਉਲੰਘਣਾ ਕਾਰਨ ਟਰਾਂਸਪੋਰਟ ਵਿਭਾਗ ਵੱਲੋਂ 4 ਬੱਸਾਂ ਜਬਤ , 2 ਬੱਸਾਂ ਦੇ ਕੱਟੇ ਚਲਾਨ

04/02/2022 12:17:47 AM

ਅੰਮ੍ਰਿਤਸਰ (ਗੁਰਿੰਦਰ ਸਾਗਰ) - ਪੰਜਾਬ ਸਰਕਾਰ ਵੱਲੋਂ ਸੜਕ 'ਤੇ ਨਿਯਮਾਂ ਦੀ ਉਲੰਘਣਾ ਕਰਕੇ ਚੱਲਣ ਵਾਲੇ ਵਾਹਨਾਂ, ਜੋਕਿ ਸਰਕਾਰੀ ਟੈਕਸ ਦੀ ਚੋਰੀ ਦੇ ਨਾਲ-ਨਾਲ ਲੋਕਾਂ ਦੀ ਜਾਨ ਮਾਲ ਲਈ ਵੀ ਖਤਰਾ ਬਣਦੇ ਹਨ। ਇਸ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੈਕਟਰੀ ਆਰ. ਟੀ. ਏ., ਸ. ਅਰਸ਼ਦੀਪ ਸਿੰਘ ਲੁਬਾਣਾ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਜਾਂਚ ਦੌਰਾਨ 4 ਬੱਸਾਂ, ਜਿਸ 'ਚ ਇੱਕ ਸਕੂਲ ਬੱਸ ਵੀ ਸ਼ਾਮਿਲ ਹੈ, ਜੋ ਜਬਤ ਕੀਤੀਆਂ ਹਨ, ਜਦਕਿ 2 ਬੱਸਾਂ ਦੇ ਚਲਾਨ ਕੱਟੇ ਹਨ। 

ਇਹ ਖ਼ਬਰ ਪੜ੍ਹੋ- ਮਹਿਲਾ ਵਿਸ਼ਵ ਕੱਪ ਫਾਈਨਲ 'ਚ ਮੈਚ ਰੈਫਰੀ ਹੋਵੇਗੀ ਭਾਰਤ ਦੀ GS ਲਕਸ਼ਮੀ
ਸ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤੀ ਮੀਟਿੰਗ 'ਚ ਇਸ ਸਬੰਧੀ ਵਿਸ਼ੇਸ਼ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਤਹਿਤ ਵਿਸ਼ੇਸ਼ ਜਾਂਚ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋਕਿ ਵਾਹਨਾਂ ਦੀ ਨਿਰੰਤਰ ਜਾਂਚ ਜਾਰੀ ਰੱਖਣਗੀਆਂ। ਉਨ੍ਹਾਂ ਟਰਾਂਸਪੋਰਟ ਮਾਲਕਾਂ ਨੂੰ ਸਪੱਸ਼ਟ ਕੀਤਾ ਕਿ ਉਹ ਆਪਣੇ ਵਾਹਨਾਂ ਦੇ ਜਿੱਥੇ ਸਾਰੇ ਕਾਗਜ਼ਾਤ ਪੂਰੇ ਰੱਖਣ, ਉੱਥੇ ਵਾਹਨ ਮੁਸਾਫਰਾਂ ਦੀ ਸੁਰੱਖਿਆ ਦੇ ਲਿਹਾਜ ਨਾਲ ਵੀ ਨਿਯਮਾਂ 'ਤੇ ਪੂਰੇ ਉਤਰਨ।

ਇਹ ਖ਼ਬਰ ਪੜ੍ਹੋ- CSK v LSG : ਬ੍ਰਾਵੋ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਜ਼ਿਆਦਾ ਵਿਕਟਾਂ ਹਾਸਲ ਕਰਨ ਵਾਲੇ ਬਣੇ ਗੇਂਦਬਾਜ਼
ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News