ਹੈਰੋਇਨ ਤੇ 15 ਜ਼ਿੰਦਾ ਰੋਂਦ ਸਮੇਤ 4 ਕਾਰ ਸਵਾਰ ਗ੍ਰਿਫ਼ਤਾਰ

Saturday, Feb 24, 2024 - 01:15 PM (IST)

ਹੈਰੋਇਨ ਤੇ 15 ਜ਼ਿੰਦਾ ਰੋਂਦ ਸਮੇਤ 4 ਕਾਰ ਸਵਾਰ ਗ੍ਰਿਫ਼ਤਾਰ

ਗੁਰਦਾਸਪੁਰ(ਵਿਨੋਦ)- ਜ਼ਿਲ੍ਹਾ ਪੁਲਸ ਗੁਰਦਾਸਪੁਰ ਦੇ ਅਧੀਨ ਪੈਂਦੇ ਥਾਣਾ ਤਿੱਬੜ ਦੀ ਪੁਲਸ ਨੇ ਇਕ ਕਾਰ ’ਚ ਸਵਾਰ 4 ਵਿਅਕਤੀਆਂ ਨੂੰ 70ਗ੍ਰਾਮ ਹੈਰੋਇਨ, ਇਕ ਡਬਲ ਬੈਰਲ ਗੰਨ, 15ਰੋਂਦ ਜ਼ਿੰਦਾ ਸਮੇਤ ਗ੍ਰਿਫ਼ਤਾਰ ਕਰਕੇ ਐੱਨ.ਡੀ.ਪੀ.ਐੱਸ. ਐਕਟ ਅਤੇ ਅਸਲਾ ਐਕਟ 25/27-54-59 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਦੋਸਤ ਦੀ ਪਤਨੀ ਨੂੰ ਬਲੈਕਮੇਲ ਕਰਦੇ ਹੋਏ ਬਣਾਏ ਨਾਜਾਇਜ਼ ਸਬੰਧ, ਵੀਡੀਓ ਕੀਤੀ ਵਾਇਰਲ

ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਨਾਲ ਔਜਲਾ ਬਾਈਪਾਸ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਮਾਰੂਤੀ 800 ਕਾਰ ਨੰਬਰ ਪੀਬੀ 06 ਈ 5788 ਬੱਬਰੀ ਬਾਈਪਾਸ ਸਾਇਡ ਤੋਂ ਪਠਾਨਕੋਟ ਸਾਇਡ ਵੱਲ ਜਾ ਰਹੀ ਸੀ। ਜਿਸ ਵਿਚ ਨਵਜੋਤ ਸਿੰਘ ਪੁੱਤਰ ਬਲਬੀਰ ਸਿੰਘ , ਜਸਪ੍ਰੀਤ ਸਿੰਘ ਉਰਫ਼ ਜੱਸ ਪੁੱਤਰ ਇਕਬਾਲ ਸਿੰਘ ਵਾਸੀਆਨ ਭਾਗੋਵਾਲ ਥਾਣਾ ਕਿਲਾ ਲਾਲ ਸਿੰਘ, ਸੁਖਜਿੰਦਰ ਸਿੰਘ ਉਰਫ ਛੋਟੂ ਪੁੱਤਰ ਗੁਲਜ਼ਾਰ ਸਿੰਘ , ਸਰਵਨ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀਆਨ ਕਲੇਰ ਕਲਾਂ ਥਾਣਾ ਸੇਖਵਾਂ ਸਵਾਰ ਸਨ।

ਇਹ ਵੀ ਪੜ੍ਹੋ :  ਫ਼ਾਜ਼ਿਲਕਾ 'ਚ 4 ਦੋਸਤਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ, ਸ਼ਰਾਬ ਪੀ ਕੇ ਆਪਣੇ ਹੀ ਦੋਸਤ ਦਾ ਕੀਤਾ ਸੀ ਕਤਲ

 ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦ ਦੋਸ਼ੀ ਨਵਜੋਤ ਸਿੰਘ ਦੇ ਸੱਜੇ ਹੱਥ ਵਿਚ ਫੜੇ ਮੋਮੀ ਲਿਫਾਫੇ ਨੂੰ ਚੈਕ ਕੀਤਾ ਤਾਂ ਉਸ 'ਚੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਜਸਪ੍ਰੀਤ ਸਿੰਘ ਉਰਫ ਜੱਸ ਦੀ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿਚੋਂ ਇਕ ਕੰਪਿਊਟਰ ਕੰਡਾ ਬਰਾਮਦ ਹੋਇਆ ਅਤੇ ਕਾਰ ਦੀ ਤਾਲਾਸ਼ੀ ਕਰਨ 'ਤੇ ਕਾਰ ਦੀ ਡਿੱਗੀ ਵਿਚੋਂ ਇਕ ਡਬਲ ਬੈਰਲ ਗੰਨ ਨੰਬਰੀ 38383-05 ਸਮੇਤ 15 ਰੋਂਦ ਜ਼ਿੰਦਾ ਬਰਾਮਦ ਹੋਏ। ਪੁਲਸ ਅਧਿਕਾਰੀ ਨੇ ਦੱਸਿਆ ਕਿ ਚਾਰਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਰ ਨੂੰ ਕਬਜ਼ੇ ’ਚ ਲੈ ਕੇ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਲੋਕ ਸਭਾ ਚੋਣਾਂ 'ਚ ਉਤਾਰਨ ਦੀ ਤਿਆਰੀ ’ਚ ਭਾਜਪਾ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News