ਕੇਂਦਰੀ ਜੇਲ੍ਹ ’ਚੋਂ 4 ਮੋਬਾਇਲ ਫੋਨ ਸਣੇ ਹੋਰ ਸਾਮਾਨ ਹੋਇਆ ਬਰਾਮਦ

04/30/2023 4:29:53 PM

ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ (ਰਮਨ, ਪੰਛੀ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਏ ਦਿਨ ਮੋਬਾਇਲ ਫੋਨ, ਨਸ਼ੇ ਵਾਲੇ ਪਦਾਰਥ ਅਤੇ ਹੋਰ ਸਾਮਾਨ ਬਰਾਮਦ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ, ਇਸੇ ਤਹਿਤ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰੋਂ 4 ਮੋਬਾਇਲ ਫੋਨ, 4 ਤੰਬਾਕੂ ਦੀਆਂ ਪੁੜੀਆਂ, ਸਫ਼ੇਦ ਪੇਪਰ ਬਰਾਮਦ ਕਰਨ ਦੇ ਜੁਰਮ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਿਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ : ਐਡਵੋਕੇਟ ਧਾਮੀ

ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਵਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ 4 ਮੋਬਾਇਲ ਫੋਨ, 4 ਤੰਬਾਕੂ ਦੀਆਂ ਪੁੜੀਆਂ ਅਤੇ ਸਫੇਦ ਪੇਪਰ ਨੂੰ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਵਿਚ ਇਕ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸੜਕ ਹਾਦਸਾ: ਟਰੱਕ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, ਚਾਲਕ ਦੀਆਂ ਟੁੱਟੀਆਂ ਲੱਤਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News