ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ''ਚ, 4 ਮੋਬਾਈਲ, 63 ਪੁੜੀਆਂ ਤੰਬਾਕੂ ਸਮੇਤ ਇਹ ਸਾਮਾਨ ਬਰਾਮਦ
Friday, May 29, 2026 - 11:39 AM (IST)
ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਇਕ ਵਾਰ ਫਿਰ ਤੋਂ ਸੁਰਖੀਆਂ ਵਿਚ ਨਜ਼ਰ ਆ ਰਹੀ ਹੈ। ਜਿਸ ਦੇ ਚੱਲਦਿਆਂ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਦੌਰਾਨ 4 ਮੋਬਾਈਲ ਫੋਨ, 63 ਪੁੜੀਆਂ ਤੰਬਾਕੂ ਅਤੇ 139 ਬੀੜੀਆਂ ਦੇ ਬੰਡਲ ਬਰਾਮਦ ਕੀਤੇ ਗਏ ਹਨ, ਜਿਸ ਦੇ ਸਬੰਧ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- 10 ਹਵਾਲਾਤੀਆਂ ਕੋਲੋਂ 9 ਮੋਬਾਈਲ ਫ਼ੋਨ ਬਰਾਮਦ
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸ੍ਰੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਵੱਲੋਂ ਜੇਲ੍ਹ ਕੰਪਲੈਕਸ ’ਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 4 ਵੱਖ-ਵੱਖ ਕੰਪਨੀਆਂ ਦੇ ਟੱਚ ਫੋਨ, ਇਕ ਸਿੰਮ, 63 ਪੁੜੀਆਂ ਤੰਬਾਕੂ, 139 ਬੰਡਲ ਬੀੜੀਆਂ ਬਰਾਮਦ ਕੀਤੇ ਗਏ, ਜਿਸ ਨੂੰ ਪੁਲਸ ਵੱਲੋਂ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੀ.ਐੱਸ.ਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਏ.ਐੱਸ.ਆਈ ਅਰਜਨ ਸਿੰਘ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਭਾਜਪਾ ਆਗੂ ਰਾਜੀਵ ਮਾਣਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ, ਰੋਸ 'ਚ ਬਾਜ਼ਾਰ ਕੀਤੇ ਬੰਦ
