ਪੁਰਾਣੀ ਰੰਜਿਸ਼ ਦੇ ਚੱਲਦਿਆਂ ਚਾਚੇ-ਭਤੀਜਿਆਂ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 4 ਨਾਮਜ਼ਦ
Tuesday, Jun 03, 2025 - 12:00 PM (IST)

ਤਰਨਤਾਰਨ (ਰਾਜੂ)- ਥਾਣਾ ਝਬਾਲ ਦੀ ਪੁਲਸ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਚਾਚੇ-ਭਤੀਜਿਆਂ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 4 ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਘਟਨਾ 20 ਮਾਰਚ 2025 ਦੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਸੁਰਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਝਬਾਲ ਨੇ ਦੱਸਿਆ ਕਿ ਜਦ ਉਹ ਘਰੋਂ ਰੋਟੀ ਖਾ ਕੇ ਦਾਣਾ ਮੰਡੀ ਝਬਾਲ ਨੂੰ ਆ ਰਿਹਾ ਸੀ ਜਦਕਿ ਉਸ ਦਾ ਭਤੀਜਾ ਕਰਨਪ੍ਰੀਤ ਸਿੰਘ ਅੱਗੇ-ਅੱਗੇ ਜਾ ਰਿਹਾ ਸੀ ਜਦੋਂ ਅੱਡਾ ਝਬਾਲ ਕੋਲ ਪੁੱਜੇ ਤਾਂ ਪਿੰਡ ਦੇ ਹੀ ਅੰਜੂ, ਏਕਮਪ੍ਰੀਤ ਸਿੰਘ, ਅਰਸ਼ ਅਤੇ ਗੁਰਲਾਲ ਸਿੰਘ ਉਸ ਦੇ ਭਤੀਜੇ ਕਰਨਪ੍ਰੀਤ ਸਿੰਘ ਨੂੰ ਜ਼ਬਰਦਸਤੀ ਮੋਟਰ ਸਾਈਕਲ ’ਤੇ ਬਿਠਾ ਕੇ ਪਿੰਡ ਦੀ ਫਿਰਨੀ ’ਤੇ ਲੈ ਗਏ।
ਇਹ ਵੀ ਪੜ੍ਹੋ- ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
ਜਦ ਉਹ ਅਤੇ ਉਸ ਦਾ ਦੂਸਰਾ ਭਤੀਜਾ ਸ਼ਰਨਪ੍ਰੀਤ ਸਿੰਘ ਫਿਰਨੀ ’ਤੇ ਕਰਨਪ੍ਰੀਤ ਸਿੰਘ ਨੂੰ ਬਚਾਉਣ ਗਏ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ਤਿੰਨਾਂ ਦੀ ਕੁੱਟ ਮਾਰ ਕੀਤੀ ਅਤੇ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਵੱਲੋਂ ਰੌਲਾ ਪਾਉਣ ’ਤੇ ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਇਸ ਸਬੰਧੀ ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਅੰਜੂ ਪੁੱਤਰ ਜਿੰਦਾ ਸਿੰਘ, ਏਕਮਪ੍ਰੀਤ ਸਿੰਘ ਪੁੱਤਰ ਸੂਬਾ ਸਿੰਘ, ਅਰਸ਼ ਪੁੱਤਰ ਸੋਨੂੰ ਸਿੰਘ, ਗੁਰਲਾਲ ਸਿੰਘ ਪੁੱਤਰ ਸੋਨੂੰ ਸਿੰਘ ਵਾਸੀਆਨ ਝਬਾਲ ਕਲਾਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 88 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8