ਘਰ ’ਚ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ’ਤੇ 4 ਨਾਮਜ਼ਦ

Monday, Oct 14, 2024 - 05:20 AM (IST)

ਘਰ ’ਚ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ’ਤੇ 4 ਨਾਮਜ਼ਦ

ਗੁਰਦਾਸਪੁਰ (ਹਰਮਨ)-ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਘਰ ’ਚ ਦਾਖਲ ਹੋ ਕੇ ਵਿਅਕਤੀ ਨੂੰ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ਾਂ ਹੇਠ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮਹਿੰਦਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਕਮਾਲਪੁਰ ਅਫਗਾਨਾ ਨੇ ਦੱਸਿਆ ਕਿ 11 ਅਕਤੂਬਰ ਨੂੰ ਆਪਣੇ ਘਰ ਦੇ ਬਾਹਰ ਖੜ੍ਹੀ ਸੀ ਕਿ ਜਸਵੰਤ ਸਿੰਘ, ਰਵਿੰਦਰ ਸਿੰਘ, ਜੋਬਨਪ੍ਰੀਤ ਸਿੰਘ, ਧੰਨਵੀਰ ਸਿੰਘ ਇੱਕ ਨੈਨੋ ਕਾਰ ’ਚ ਸਵਾਰ ਹੋ ਕੇ ਆਏ ਅਤੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰੀਆਂ।

ਇਹ ਵੀ ਪੜ੍ਹੋ-  ਭਤੀਜਾ ਬਣਿਆ ਚਾਚੇ ਦੇ ਖੂਨ ਦਾ ਪਿਆਸਾ, ਹਥੌੜਿਆਂ ਨਾਲ ਕੀਤਾ ਜਾਨਲੇਵਾ ਹਮਲਾ

ਇਸ ’ਤੇ ਮੁਦਈ ਭੱਜ ਕੇ ਆਪਣੇ ਘਰ ਚਲਾ ਗਿਆ ਤਾਂ ਉਕਤ ਵਿਅਕਤੀਆਂ ਨੇ ਉਸ ਦੇ ਘਰ ਦਾਖਲ ਹੋ ਕੇ ਸੱਟਾਂ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੁਲਸ ਨੇ ਉਕਤ ਜਸਵੰਤ ਸਿੰਘ, ਰਵਿੰਦਰ ਸਿੰਘ, ਜੋਬਨਪ੍ਰੀਤ ਸਿੰਘ ਅਤੇ ਧੰਨਵੀਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਕਿਸਾਨਾਂ ਦਾ ਧਰਨਾ ਖ਼ਤਮ, ਸੰਯੁਕਤ ਕਿਸਾਨ ਮੋਰਚਾ ਕੱਲ੍ਹ ਨੂੰ ਲਵੇਗਾ ਵੱਡਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News