18 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਗ੍ਰਿਫਤਾਰ

Monday, May 18, 2026 - 05:15 PM (IST)

18 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਗ੍ਰਿਫਤਾਰ

ਬਟਾਲਾ (ਬੇਰੀ)- ਵੱਖ-ਵੱਖ ਥਾਣਿਆਂ ਦੀ ਪੁਲਸ ਨੇ 11 ਗ੍ਰਾਮ ਹੈਰੋਇਨ ਅਤੇ 18 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹ ਕਾਦੀਆਂ ਦੇ ਏ.ਐੱਸ.ਆਈ ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੀ.ਡਬਲਯੂ.ਡੀ ਰੈਸਟ ਹਾਊਸ ਕਾਦੀਆਂ ਤੋਂ ਹਰਮੀਤ ਸਿੰਘ ਅਤੇ ਸ਼ਿਵਮ ਵਾਸੀਆਨ ਦੋਰਾਂਗਲਾ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ-ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ ਰੋੜ੍ਹਿਆ ਦੁੱਧ

ਇਸੇ ਤਰ੍ਹਾਂ ਥਾਣਾ ਸੇਖਵਾਂ ਦੇ ਏ.ਐੱਸ.ਆਈ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਕਲੇਰ ਕਲਾਂ ਤੋਂ ਰੋਸ਼ਨ ਮਸੀਹ ਵਾਸੀ ਕਲੇਰ ਕਲਾਂ ਨੂੰ 1.30 ਗ੍ਰਾਮ ਹੈਰੋਇਨ ਅਤੇ 18 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ

ਇਸੇ ਤਰ੍ਹਾਂ ਥਾਣਾ ਘੁਮਾਣ ਦੇ ਏ.ਐੱਸ.ਆਈ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਲਿੰਕ ਰੋਡ ਬਾਬਾ ਫਿਰਨਾ ਜੀ ਪਿੰਡ ਵਾੜੇ ਤੋਂ ਰਾਜੂ ਵਾਸੀ ਪੇਜੋਚੱਕ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News