ਹੈਰੋਇਨ, 149 ਨਸ਼ੀਲੇ ਕੈਪਸੂਲ ਤੇ 930 ਰੁਪਏ ਡਰੱਗ ਮਨੀ ਸਮੇਤ 4 ਵਿਅਕਤੀ ਗ੍ਰਿਫ਼ਤਾਰ
Friday, Aug 01, 2025 - 11:57 AM (IST)

ਗੁਰਦਾਸਪੁਰ (ਹਰਮਨ, ਵਿਨੋਦ)- ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਤਹਿਤ ਗੁਰਦਾਸਪੁਰ ਪੁਲਸ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆ 15.5 ਗ੍ਰਾਮ ਹੈਰੋਇਨ, 149 ਨਸ਼ੀਲੇ ਕੈਪਸੂਲ ਤੇ 930 ਰੁਪਏ ਡਰੱਗ ਮਨੀ ਸਮੇਤ 4 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇਣ ਮੌਕੇ ਐਸ. ਐਸ. ਪੀ. ਆਦਿੱਤਯ ਨੇ ਦੱਸਿਆ ਥਾਣਾ ਸਿਟੀ ਗੁਰਦਾਸਪੁਰ ਪੁਲਸ ਨੇ ਅਨਿਲ ਨਾਂ ਦੇ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਕਲਾਨੌਰ ਪੁਲਸ ਨੇ ਕੰਵਲਜੀਤ ਸਿੰਘ ਅਤੇ ਦਵਿੰਦਰ ਸਿੰਘ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 5.5 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ
ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਬਲਵੰਤ ਸਿੰਘ ਨੂੰ ਕਾਬੂ ਕਰ ਕੇ ਉਸ ਪਾਸੋਂ 149 ਨਸ਼ੀਲੇ ਕੈਪਸੂਲ ਅਤੇ 930 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਐੱਸ. ਐੱਸ. ਪੀ ਆਦਿੱਤਯ ਗੁਰਦਾਸਪੁਰ ਨੇ ਜ਼ਿਲੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਗੈਰ-ਕਾਨੂੰਨੀ/ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ-ਬਾਕੀ ਜ਼ਿਲ੍ਹਿਆਂ ਦੇ ਮੁਕਾਬਲੇ ਅੰਮ੍ਰਿਤਸਰ ਸਿਰਫ ਇਸ ਕੰਮ 'ਚ ਪਿੱਛੇ, ਲੋਕਾਂ ਲਈ ਬਣੀ ਵੱਡੀ ਪ੍ਰੇਸ਼ਾਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8