ਨਾਜਾਇਜ਼ ਸ਼ਰਾਬ ਸਣੇ 4 ਵਿਅਕਤੀ ਗ੍ਰਿਫ਼ਤਾਰ
Wednesday, Sep 17, 2025 - 06:12 PM (IST)

ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਪੁਲਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਕਾਰਵਾਈ ਕਰਦੇ ਹੋਏ ਕੁੱਲ੍ਹ 60750 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।
ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਥਾਣਾ ਧਾਰੀਵਾਲ ਦੀ ਪੁਲਸ ਨੇ ਬਲਵਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 15000 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਪਵੇਗਾ ਮੀਂਹ! ਪੜ੍ਹੋ Weather ਦੀ ਤਾਜ਼ਾ ਅਪਡੇਟ, ਇਹ ਜ਼ਿਲ੍ਹੇ ਹੋਣਗੇ ਪ੍ਰਭਾਵਿਤ
ਥਾਣਾ ਕਾਹਨੂੰਵਾਨ ਦੀ ਪੁਲਸ ਨੇ ਜਰਨੈਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 7500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਥਾਣਾ ਕਲਾਨੌਰ ਦੀ ਤਸਵੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6750 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਥਾਣਾ ਦੀਨਾਨਗਰ ਦੀ ਪੁਲਸ ਨੇ ਸਲਿੰਦਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 31500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਉਕਤ ਚਾਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਹੁਣ ਹੁਸ਼ਿਆਰਪੁਰ ਦੇ ਇਸ ਪਿੰਡ ਨੇ ਪ੍ਰਵਾਸੀਆਂ ਖ਼ਿਲਾਫ਼ ਚੁੱਕਿਆ ਵੱਡਾ ਕਦਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8