ਹੈਰੋਇਨ ਅਤੇ 51 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 4 ਵਿਅਕਤੀ ਗ੍ਰਿਫ਼ਤਾਰ

Tuesday, Mar 26, 2024 - 06:08 PM (IST)

ਹੈਰੋਇਨ ਅਤੇ 51 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 4 ਵਿਅਕਤੀ ਗ੍ਰਿਫ਼ਤਾਰ

ਬਟਾਲਾ (ਬੇਰੀ, ਵਿਪਨ) : ਵੱਖ-ਵੱਖ ਥਾਣਿਆਂ ਦੀ ਪੁਲਸ ਨੇ 64 ਗ੍ਰਾਮ ਹੈਰੋਇਨ ਅਤੇ 51 ਹਜ਼ਾਰ ਰੁਪਏ ਡਰੱਗ ਮਨੀ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਕਾਦੀਆਂ ਦੇ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਵਾਲਮੀਕਿ ਮੁਹੱਲਾ ਕਾਦੀਆਂ ਤੋਂ ਐਲਵੇਨ ਵਾਸੀ ਕਾਦੀਆਂ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਇਸੇ ਤਰ੍ਹਾਂ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨਜ਼ਦੀਕ ਰੇਲਵੇ ਕਰਾਸਿੰਗ ਨਵਾਂ ਪਿੰਡ ਮਹਿਮੂਵਾਲ ਬਟਾਲਾ ਜਤਿੰਦਰ ਕੁਮਾਰ ਵਾਸੀ ਬਟਾਲਾ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਇਸੇ ਤਰ੍ਹਾਂ ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਵਰਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨਜ਼ਦੀਕ ਰੈਸਟ ਹਾਊਸ ਦਾਦੂਯੋਦ ਤੋਂ ਮੋਟਰਸਾਈਕਲ ਸਵਾਰ 2 ਵਿਅਕਤੀਆਂ ਚਾਰਲਸ ਮਸੀਹ ਵਾਸੀ ਪਿੰਡ ਦਿਆਲ ਭੱਟੀ ਅਤੇ ਬਿਕਰਮਜੀਤ ਸਿੰਘ ਵਾਸੀ ਗੱਗੋਮਾਹਲ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 40 ਗ੍ਰਾਮ ਹੈਰੋਇਨ, ਇਕ ਕੰਪਿਊਟਰ ਕੰਡਾ ਅਤੇ 51 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ :ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News