ਅੱਜ ਆਜ਼ਾਦੀ ਦਿਹਾੜੇ ’ਤੇ ਸਖ਼ਤ ਮਿਹਨਤ ਤੇ ਈਮਾਨਦਾਰੀ ਨਾਲ ਡਿਊਟੀ ਕਰਨ 4 ਪੁਲਸ ਅਧਿਕਾਰੀ ਹੋਣਗੇ ਸਨਮਾਨਿਤ
Thursday, Aug 15, 2024 - 11:29 AM (IST)

ਅੰਮ੍ਰਿਤਸਰ (ਸੰਜੀਵ)-ਅਜ਼ਾਦੀ ਦਿਹਾੜੇ ਮੌਕੇ ਪੁਲਸ ਪੰਜਾਬ ਵਿਚ ਆਪਣੀ ਡਿਊਟੀ ਸਖ਼ਤ ਮਿਹਨਤ, ਲਗਨ ਅਤੇ ਈਮਾਨਦਾਰੀ ਨਾਲ ਨਿਭਾਉਣ ਵਾਲੇ ਚਾਰ ਪੁਲਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਵਿਚ ਮਹਿਲਾ ਇੰਸਪੈਕਟਰ ਅਮਨਜੋਤ ਕੌਰ ਇੰਚਾਰਜ ਥਾਣਾ ਵੇਰਕਾ ਵੀ ਸ਼ਾਮਲ ਹੈ, ਜਿਨ੍ਹਾਂ ਬਹਾਦਰੀ ਨਾਲ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸਮਾਜ ਵਿਰੋਧੀ ਅਨਸਰਾਂ ਨਾਲ ਮੁਕਾਬਲਾ ਕੀਤਾ ਸੀ।ਇਸ ਤੋਂ ਇਲਾਵਾ ਪੁਲਸ ਚੌਕੀ ਅੰਨਗੜ੍ਹ ਦੇ ਇੰਚਾਰਜ ਐੱਸ. ਆਈ. ਬਲਵਿੰਦਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- 15 ਅਗਸਤ ਮੌਕੇ ਪੇਸ਼ਕਾਰੀ ਦੇ ਰਹੇ NCC ਦੇ ਤਿੰਨ ਵਿਦਿਆਰਥੀ ਬੇਹੋਸ਼
ਐੱਸ. ਆਈ. ਬਲਵਿੰਦਰ ਸਿੰਘ ਨੇ ਹਾਲ ਹੀ ਵਿਚ 4 ਕਿਲੋ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਵਿਚ ਅਹਿਮ ਭੂਮਿਕਾ ਨਿਭਾਈ ਹੈ। ਇਸੇ ਤਰ੍ਹਾਂ ਏ. ਐੱਸ. ਆਈ. ਅਸ਼ਵਨੀ ਕੁਮਾਰ ਚੌਂਕੀ ਕੋਟ ਖਾਲਸਾ ਦੇ ਇੰਚਾਰਜ ਨੇ ਫਰਵਰੀ 2024 ਵਿੱਚ 10 ਕਿਲੋ ਹੈਰੋਇਨ, 1 ਕਿਲੋ ਨਸ਼ੀਲੇ ਪਦਾਰਥ, 15 ਹਥਿਆਰ ਅਤੇ ਕਰੀਬ 50 ਨਸ਼ੇੜੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ
ਇਸੇ ਤਰ੍ਹਾਂ ਕਾਂਸਟੇਬਲ ਕਰਤਾਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਦੇ ਕੇਸਾਂ ਵਿਚ ਅਹਿਮ ਭੂਮਿਕਾ ਨਿਭਾਈ। ਦੂਜੇ ਪਾਸੇ ਮਹਿਲਾ ਸੀਨੀਅਰ ਕਾਂਸਟੇਬਲ ਸੰਦੀਪ ਕੌਰ ਸੀ. ਆਈ. ਏ. ਸਟਾਫ ਨੂੰ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਨ ਲਈ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8