ਗੁਰਦਾਸਪੁਰ ’ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, 4 ਲੁਟੇਰੇ ਨੌਜਵਾਨ ਕੋਲੋਂ ਨਕਦੀ ਤੇ ਸੋਨੇ ਦੀ ਚੇਨ ਲੈ ਕੇ ਹੋਏ ਫ਼ਰਾਰ

Tuesday, Aug 29, 2023 - 04:14 PM (IST)

ਗੁਰਦਾਸਪੁਰ ’ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, 4 ਲੁਟੇਰੇ ਨੌਜਵਾਨ ਕੋਲੋਂ ਨਕਦੀ ਤੇ ਸੋਨੇ ਦੀ ਚੇਨ ਲੈ ਕੇ ਹੋਏ ਫ਼ਰਾਰ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦਿਨ ਦਿਹਾੜੇ ਤੜਕਸਾਰ ਚਾਰ ਲੁਟੇਰੇ ਇਕ ਨੌਜਵਾਨ ਤੋਂ 25 ਹਜ਼ਾਰ ਰੁਪਏ ਦੀ ਨਗਦੀ ਤੇ ਇਕ ਤੋਲੇ ਦੀ ਸੋਨੇ ਦੀ ਚੈਨ ਖੋਹ ਕੇ ਫ਼ਰਾਰ ਹੋ ਗਏ। ਇਸ ਲੁੱਟਖੋਹ ਦੌਰਾਨ ਉਕਤ ਨੌਜਵਾਨ ਵੀ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਪਰਿਵਾਰਿਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ-  ਕਾਰ ਚਾਲਕ ਦੀ ਗਲਤੀ ਨੇ ਉਜਾੜਿਆ ਪਰਿਵਾਰ, ਸਕੂਟਰੀ ਸਵਾਰ ਔਰਤ ਦੀ ਦਰਦਨਾਕ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁੱਟਖੋਹ ਦੇ ਸ਼ਿਕਾਰ ਸਿੰਮੀ ਪਾਲ ਦੇ ਭਰਾ ਰਿਸ਼ੀ ਪਾਲ ਵਾਸੀ ਆਲੇਚੱਕ, ਲਾਲੋਨੰਗਲ ਨੇ ਦੱਸਿਆ ਕਿ ਉਸ ਦਾ ਭਰਾ ਸਿੰਮੀ ਪਾਲ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਨੌਕਰੀ ਕਰਦਾ ਹੈ ਅਤੇ ਅੱਜ ਸਵੇਰੇ ਖੂਨ ਦੇ ਸੈਂਪਲ ਲੈ ਕੇ ਗੁਰਦਾਸਪੁਰ ਕਿਸੇ ਲੈਬ 'ਤੇ ਆ ਰਿਹਾ ਸੀ। ਜਦੋਂ ਉਹ ਸਿਵਲ ਹਸਪਤਾਲ ਰੋਡ ’ਤੇ ਪਹੁੰਚਿਆਂ ਤਾਂ ਅਚਾਨਕ ਮੋਟਰਸਾਈਕਲ ਤੇ ਸਵਾਰ ਚਾਰ ਲੁਟੇਰੇ ਉਸ ਦਾ ਪਿੱਛੇ ਕਰਦੇ ਹੋਏ ਆਏ ਅਤੇ ਉਸ ਨੂੰ ਧੱਕਾ ਦੇ ਕੇ ਮੋਟਰਸਾਈਕਲ ਤੋਂ ਹੇਠਾਂ ਸੁੱਟ ਦਿੱਤਾ। ਜਿਸ ਕਾਰਨ ਉਹ ਡਿੱਗ ਗਿਆ। 

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ 'ਚ 3 ਦਿਨਾਂ ਤੱਕ ਛੁੱਟੀਆਂ ਦਾ ਐਲਾਨ

ਇਸ ਦੌਰਾਨ ਉਕਤ ਲੁਟੇਰੇ ਉਸ ਦੀ ਜੇਬ ਵਿਚੋਂ 25ਹਜ਼ਾਰ ਰੁਪਏ ਦੀ ਨਗਦੀ ਤੇ ਗਲੇ ’ਚ ਪਾਈ ਸੋਨੇ ਦੇ 1 ਤੋਲੇ ਦੀ ਚੈਨ ਲੁੱਟ ਕੇ ਫ਼ਰਾਰ ਹੋ ਗਏ। ਦੂਜੇ ਪਾਸੇ ਇਸ ਘਟਨਾ ਨੂੰ ਲੈ ਕੇ ਸ਼ਹਿਰ ਵਾਸੀਆਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ’ਚ ਲਗਾਤਾਰ ਲੁੱਟਖੋਹਾਂ, ਚੋਰੀ ਦੀਆਂ ਵਾਰਦਾਤਾਂ ਦਿਨ ਦਿਹਾੜੇ ਖੋਹ ਰਹੀਆਂ ਹਨ, ਪਰ ਜ਼ਿਲ੍ਹਾ ਪੁਲਸ ਗੁਰਦਾਸਪੁਰ ਸੁਸਤ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ- ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਡਿਊਟੀਆਂ ਦੇ ਚੱਕਰ ’ਚ ਢਾਈ ਮਹੀਨੇ ਦੇ ਬੱਚੇ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News