4 ਸਾਲਾਂ ਬਾਅਦ ਉਸੇ ਹੀ ਦਿਨ ਦੁਕਾਨ ''ਚੋਂ 3 ਲੱਖ ਦਾ ਸਾਮਾਨ ਚੋਰੀ

Monday, May 02, 2022 - 08:55 PM (IST)

4 ਸਾਲਾਂ ਬਾਅਦ ਉਸੇ ਹੀ ਦਿਨ ਦੁਕਾਨ ''ਚੋਂ 3 ਲੱਖ ਦਾ ਸਾਮਾਨ ਚੋਰੀ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਸ਼ਹਿਰ 'ਚ ਲਾਅ ਐਂਡ ਆਰਡਰ ਦੀ ਸਥਿਤੀ ਦਿਨੋ-ਦਿਨ ਬਦ ਤੋਂ ਬਦਤਰ ਹੁੰਦੀ ਹੋਈ ਨਜ਼ਰ ਆ ਰਹੀ ਹੈ ਤੇ ਆਏ ਦਿਨ ਹੀ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅੱਜ ਅੰਮ੍ਰਿਤਸਰ 'ਚ ਇਕ ਅਨੋਖੀ ਲੁੱਟ ਦੀ ਵਾਰਦਾਤ ਵਾਪਰੀ। ਇੱਥੋਂ ਦੇ ਈਸਟ ਮੋਹਨ ਨਗਰ 'ਚ ਲੋਹੇ ਦੇ ਇਕ ਵਪਾਰੀ ਦੀ ਦੁਕਾਨ 'ਤੇ ਲੁੱਟ ਦੀ ਵਾਰਦਾਤ ਹੋਈ, ਜਿਸ ਨਾਲ ਦੁਕਾਨ 'ਚੋਂ ਕਰੀਬ 3 ਲੱਖ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਗਿਆ। ਦੱਸ ਦੇਈਏ ਕਿ ਇਸ ਦੁਕਾਨ 'ਚ ਕੁਝ ਸਾਲ ਪਹਿਲਾਂ ਵੀ ਅੱਜ ਦੇ ਦਿਨ ਹੀ ਲੁੱਟ ਦੀ ਵਾਰਦਾਤ ਹੋਈ ਸੀ ਤੇ ਅੱਜ ਇਕ ਵਾਰ ਫਿਰ ਉਸੇ ਹੀ ਦੁਕਾਨ 'ਤੇ ਲੁਟੇਰਿਆਂ ਨੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ : ਬਿਜਲੀ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ PSPCL ਪੂਰੀ ਤਰ੍ਹਾਂ ਤਿਆਰ : ਹਰਭਜਨ ਸਿੰਘ

ਇਸ ਮੌਕੇ ਫੈਕਟਰੀ ਮਾਲਕ ਰਾਹੁਲ ਨੇ ਦੱਸਿਆ ਕਿ 4 ਸਾਲ ਪਹਿਲਾਂ ਵੀ ਉਨ੍ਹਾਂ ਦੀ ਫੈਕਟਰੀ ਵਿੱਚ ਲੁੱਟ ਹੋਈ ਸੀ, ਉਸ ਸਮੇਂ ਵੀ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ ਪਰ ਅੱਜ ਉਕਤ 2 ਲੁਟੇਰਿਆਂ ਦੇ ਚਿਹਰੇ ਪੁਲਸ ਦੇ ਸਾਹਮਣੇ ਆ ਗਏ ਹਨ, ਜਿਨ੍ਹਾਂ ਨੇ ਮੇਰੀ ਫੈਕਟਰੀ 'ਚ ਲੁੱਟ-ਖੋਹ ਕੀਤੀ ਹੈ ਕਿਉਂਕਿ ਉਨ੍ਹਾਂ ਨੇ ਮੂੰਹ 'ਤੇ ਨਹੀਂ ਢਕੇ ਸਨ, ਇਸ ਲਈ ਅਸੀਂ ਪੁਲਸ ਪ੍ਰਸ਼ਾਸਨ 'ਤੇ ਉਮੀਦ ਲਾਉਂਦੇ ਹਾਂ ਕਿ ਇਨ੍ਹਾਂ ਦੋਵਾਂ ਲੁਟੇਰਿਆਂ ਨੂੰ ਫੜ ਕੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਤੇ ਸਾਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ 'ਤੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ 'ਤੇ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਇਨ੍ਹਾਂ ਲੁਟੇਰਿਆਂ ਨੂੰ ਜਲਦ ਹੀ ਸਲਾਖਾਂ ਦੇ ਪਿੱਛੇ ਪਹੁੰਚਾਇਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ 'ਚ ਲੁੱਟ-ਖੋਹ ਤੇ ਕ੍ਰਾਈਮ ਦੀਆਂ ਵਾਰਦਾਤਾਂ ਦਿਨੋ-ਦਿਨ ਵੱਧਦੀਆਂ ਜਾ ਰਹੀਆਂ ਹਨ। ਅੱਜ ਜਿਸ ਦੁਕਾਨ 'ਤੇ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ, 4 ਸਾਲ ਪਹਿਲਾਂ ਵੀ ਇਸੇ ਸਮੇਂ ਇਸ ਦੁਕਾਨ 'ਤੇ ਲੁੱਟ ਹੋਈ ਸੀਤੇ ਅੱਜ ਉਸੇ ਦੁਕਾਨ 'ਤੇ ਲੁੱਟ ਦੀ ਵਾਰਦਾਤ ਦਾ ਦੁਬਾਰਾ ਹੋਣਾ ਪੁਲਸ ਦੀ ਕਾਰਗੁਜ਼ਾਰੀ 'ਤੇ ਵੀ ਕਈ ਤਰ੍ਹਾਂ ਦੇ ਸਵਾਲੀਆ ਨਿਸ਼ਾਨ ਖੜ੍ਹੇ ਹੁੰਦੇ ਹਨ।

ਇਹ ਵੀ ਪੜ੍ਹੋ : ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਜਲੰਧਰ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News