ਹੈਰੋਇਨ ਦੇ ਸੂਟੇ ਮਾਰਦੇ 4 ਨੌਜਵਾਨ ਕਾਬੂ

Saturday, Jun 28, 2025 - 04:58 PM (IST)

ਹੈਰੋਇਨ ਦੇ ਸੂਟੇ ਮਾਰਦੇ 4 ਨੌਜਵਾਨ ਕਾਬੂ

ਬਟਾਲਾ (ਸਾਹਿਲ)- ਵੱਖ-ਵੱਖ ਥਾਣਿਆਂ ਦੀ ਪੁਲਸ ਵਲੋਂ ਹੈਰੋਇਨ ਦੇ ਸੂਟੇ ਮਾਰ ਦੇ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐੱਸ.ਆਈ ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਸਰੂਪਵਾਲੀ ਕਲਾਂ ਦੀਆਂ ਮੜੀਆਂ ਦੇ ਬੜੇ ਬਰਾਂਡੇ ਵਿਚੋਂ ਹੈਰੋਇਨ ਦੇ ਸੂਟੇ ਮਾਰ ਰਹੇ ਰਹੇ ਨੌਜਵਾਨ ਹੈਪੀ ਸਿੰਘ ਵਾਸੀ ਸੁਨੱਈਆ ਨੂੰ ਕਾਬੂ ਕਰ ਕੇ ਇਸ ਕੋਲੋਂ ਹੈਰੋਇਨ ਲੱਗੀ ਪੰਨੀ, 20 ਰੁਪਏ ਦਾ ਨੋਟ ਤੇ ਇਕ ਲਾਈਟਰ ਬਰਾਮਦ ਕਰਨ ਤੋਂ ਬਾਅਦ ਇਸ ਵਿਰੁੱਧ ਉਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਇਸੇ ਤਰ੍ਹਾਂ ਥਾਣਾ ਘੁਮਾਣ ਦੇ ਐੱਸ.ਆਈ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਡਰੇਨ ਪੰਡੋਰੀ ਤੋਂ ਕੁਝ ਦੂਰੀ ’ਤੇ ਉੱਗੀ ਭੰਗ ਬੂਟੀ ਵਿਚ ਬੈਠ ਕੇ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਸਿਮਰਜੀਤ ਸਿੰਘ ਵਾਸੀ ਪੇਰੋਸ਼ਾਹ ਨੂੰ ਇਕ ਲਾਈਟਰ, ਇਕ ਸਿਲਵਰ ਪੰਨੀ ਹੈਰੋਇਨ ਲੱਗੀ ਤੇ ਇਕ 10 ਰੁਪਏ ਦਾ ਨੋਟ ਸਮੇਤ ਕਾਬੂ ਕਰਕੇ ਇਸ ਵਿਰੁੱਧ ਉਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਓਧਰ, ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ.ਆਈ ਬਲਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਰਾਜਨ ਮਸੀਹ ਵਾਸੀ ਪਿੰਡ ਗੁੰਮਟਾਲਾ ਅਤੇ ਸੰਦੀਪ ਸਿੰਘ ਵਾਸੀ ਵਾਰਡ ਨੰ.2 ਫਤਿਹਗੜ੍ਹ ਚੂੜੀਆਂ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕਰ ਕੇ ਇਕ ਲਾਈਟਰ, ਇਕ ਸਿਲਵਰ ਪੰਨੀ ਹੈਰੋਇਨ ਲੱਗੀ ਤੇ ਇਕ 10 ਰੁਪਏ ਦਾ ਨੋਟ ਬਰਾਮਦ ਕਰਨ ਤੋਂ ਬਾਅਦ ਇਸ ਵਿਰੁੱਧ ਉਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਲੱਗ ਗਈਆਂ ਪਾਬੰਦੀਆਂ, 16 ਅਗਸਤ ਤੱਕ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News