ਵਾਰਦਾਤ ਨੂੰ ਅੰਜਾਮ ਦੇਣ ਦੀ ਨੀਅਤ ਨਾਲ ਘੁੰਮ ਰਹੇ 4 ਨੌਜਵਾਨ ਗ੍ਰਿਫ਼ਤਾਰ
Monday, Aug 12, 2024 - 06:24 PM (IST)
ਜੰਡਿਆਲਾ ਗੁਰੂ (ਸ਼ਰਮਾ/ਸੁਰਿੰਦਰ)- ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਤਰ੍ਹਾਂ ਦੌਰਾਨੇ ਗਸ਼ਤ ਪੁਲਸ ਪਾਰਟੀ ਜੰਡਿਆਲਾ ਵੱਲੋ ਰਾਤ ਕਰੀਬ 12:30 ਵਜੇ ਚਾਰ ਨੌਜਵਾਨ ਜੋ ਕਿ ਦਾਣਾ ਮੰਡੀ ਨੇੜੇ ਸ਼ੱਕੀ ਹਾਲਾਤ ਵਿੱਚ ਘੁੰਮ ਰਹੇ ਸਨ ਅਤੇ ਕਿਸੇ ਕਾਬਲ ਦਸਤ ਅੰਦਾਜ਼ੀ ਜੁਰਮ ਨੂੰ ਕਰਨ ਦੀ ਫਿਰਾਕ ਵਿਚ ਸਨ , ਨੂੰ ਕਾਬੂ ਕਰ ਕੇ ਜੁਰਮ ਰੋਕੂ ਕਰਵਾਈ ਅਮਲ ਵਿਚ ਲਿਆਂਦੀ ਗਈ।
ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ
ਥਾਣਾ ਜੰਡਿਆਲਾ ਗੁਰੂ ਵਿਖੇ ਰਿਪੋਰਟ ਨੰਬਰ 03 ਮਿਤੀ 12 ਅਗਸਤ2024 ਧਾਰਾ 128,36 ਬੀ ਐੱਨ. ਐੱਨ. ਐੱਸ. ਐੱਸ. ਅਧੀਨ ਲਾਲੀ ਵਾਸੀ ਪਿੰਡ ਮਾਨਾਵਾਲਾ ਕਲਾਂ, ਗੁਰਪ੍ਰੀਤ ਸਿੰਘ ਵਾਸੀ ਰੱਖ ਛੀਤਾ, ਕੁਲਦੀਪ ਸਿੰਘ ਵਾਸੀ ਪਿੰਡ ਵਡਾਲੀ ਡੋਗਰਾ, ਸਾਹਿਬ ਸਿੰਘ ਵਾਸੀ ਪਿੰਡ ਧਾਰੜ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8