ਸਪਲੀਮੈਂਟਰੀ ਪ੍ਰੀਖਿਆਵਾਂ ’ਚ ਵਿਦਿਆਰਥੀ ਨਹੀਂ ਦਿਖਾ ਰਹੇ ਦਿਲਚਸਪੀ, ਪਹਿਲੇ ਪੇਪਰ ’ਚ 40 ਵਿਦਿਆਰਥੀ ਰਹੇ ਗੈਰ ਹਾਜ਼ਰ

08/12/2023 6:28:14 PM

ਅੰਮ੍ਰਿਤਸਰ (ਦਲਜੀਤ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਵਿਚ ਵਿਦਿਆਰਥੀ ਜ਼ਿਆਦਾ ਦਿਲਚਸਪੀ ਨਹੀਂ ਦਿਖਾ ਰਹੇ ਹਨ। ਬੀਤੇ ਦਿਨ ਤੋਂ ਸ਼ੁਰੂ ਹੋਏ ਬੋਰਡ ਵੱਲੋਂ ਬਣਾਏ ਗਏ ਤਿੰਨ ਪ੍ਰੀਖਿਆ ਕੇਂਦਰਾਂ ਵਿਚ 10ਵੀਂ ਅਤੇ 12ਵੀਂ ਜਮਾਤ ਦੇ 56 ਵਿਦਿਆਰਥੀ ਹਾਜ਼ਰ ਹਨ ਜਦਕਿ 42 ਵਿਦਿਆਰਥੀ ਗੈਰ ਹਾਜ਼ਰ ਰਹੇ। ਦੋਵਾਂ ਜਮਾਤਾਂ ਦੇ ਕੁੱਲ 98 ਉਮੀਦਵਾਰਾਂ ਨੇ ਇਹ ਪ੍ਰੀਖਿਆ ਦੇਣੀ ਸੀ।

ਧੀ ਦਾ ਕਤਲ ਕਰਨ ਮਗਰੋਂ Bike ਨਾਲ ਬੰਨ੍ਹ ਪੂਰੇ ਪਿੰਡ 'ਚ ਘੁਮਾਈ ਸੀ ਮ੍ਰਿਤਕ ਦੇਹ, ਹੁਣ ਪਿਓ ਨੇ ਕੀਤਾ ਸਰੰਡਰ

ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਬੀਤੇ ਦਿਨ ਤੋਂ ਸ਼ੁਰੂ ਹੋ ਗਈਆਂ ਹਨ। ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ, ਅਜਨਾਲਾ ਅਤੇ ਖਿਲਚੀਆ ਵਿਖੇ ਪ੍ਰੀਖਿਆ ਕੇਂਦਰ ਬਣਾਏ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ 'ਚ ਦਸਵੀਂ ਜਮਾਤ ਦੇ ਕੁੱਲ 3 ਵਿਦਿਆਰਥੀਆਂ ਵਿੱਚੋਂ ਸਿਰਫ਼ 2 ਵਿਦਿਆਰਥੀ ਹੀ ਪ੍ਰੀਖਿਆ ਦੇਣ ਆਏ ਜਦਕਿ ਇਕ ਵਿਦਿਆਰਥੀ ਗੈਰ ਹਾਜ਼ਰ ਰਿਹਾ।

ਇਹ ਵੀ ਪੜ੍ਹੋ- ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਭਾਣਾ, ਇਕ ਵਿਅਕਤੀ ਦੀ ਮੌਤ, ਦੂਜੇ ਦੀ ਵੱਢੀ ਗਈ ਬਾਂਹ

ਇਸੇ ਤਰ੍ਹਾਂ ਉਕਤ ਸਕੂਲ ਵਿਚ ਇਕ ਵਿਦਿਆਰਥੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਬੈਠਾ ਸੀ, ਉਹ ਵੀ ਪ੍ਰੀਖਿਆ ਲਈ ਨਹੀਂ ਆਇਆ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਦਸਵੀਂ ਜਮਾਤ ਦੇ ਕੁੱਲ 63 ਵਿਦਿਆਰਥੀ ਸਨ, ਜਿਨ੍ਹਾਂ ਵਿੱਚੋਂ 30 ਵਿਦਿਆਰਥੀ ਪ੍ਰੀਖਿਆ 'ਚ ਬੈਠੇ ਸਨ, ਜਦਕਿ 33 ਵਿਦਿਆਰਥੀ ਗੈਰ-ਹਾਜ਼ਰ ਰਹੇ। 12ਵੀਂ ਜਮਾਤ ਦੀ ਪ੍ਰੀਖਿਆ ਵਿਚ ਕੁੱਲ 19 ਵਿਦਿਆਰਥੀ ਸਨ, ਜਿਨ੍ਹਾਂ ਵਿੱਚੋਂ 14 ਵਿਦਿਆਰਥੀ ਪ੍ਰੀਖਿਆ ਦੇਣ ਆਏ ਅਤੇ 5 ਵਿਦਿਆਰਥੀ ਗੈਰ ਹਾਜ਼ਰ ਰਹੇ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਚ ਦਸਵੀਂ ਜਮਾਤ ਦੀ ਪ੍ਰੀਖਿਆ ਵਿਚ ਕੁੱਲ 11 ਵਿਦਿਆਰਥੀ ਸਨ, ਜਿਨ੍ਹਾਂ ਵਿੱਚੋਂ 10 ਵਿਦਿਆਰਥੀ ਹਾਜ਼ਰ ਸਨ, ਜਦੋਂਕਿ ਇਕ ਵਿਦਿਆਰਥੀ ਗ਼ੈਰਹਾਜ਼ਰ ਰਿਹਾ। 12ਵੀਂ ਦੀ ਪ੍ਰੀਖਿਆ ਵਿਚ ਸਿਰਫ਼ 1 ਵਿਦਿਆਰਥੀ ਸੀ, ਜਿਸ ਵਿਚੋਂ ਉਹ ਵੀ ਪ੍ਰੀਖਿਆ ਵਿਚ ਹਾਜ਼ਰ ਨਹੀਂ ਹੋਇਆ ਅਤੇ ਉਹ ਵੀ ਗੈਰ-ਹਾਜ਼ਰ ਰਿਹਾ। ਦੂਜੇ ਪਾਸੇ ਸਿੱਖਿਆ ਵਿਭਾਗ ਦੇ ਉਡਣ ਦਸਤੇ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੀ ਲਗਾਤਾਰ ਚੈਕਿੰਗ ਕਰਦੇ ਰਹੇ ਪਰ ਕਿਤੇ ਵੀ ਨਕਲ ਚੱਲਣ ਦੀ ਸੂਚਨਾ ਨਹੀਂ ਮਿਲੀ।

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਮਗਰੋਂ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਰੋ-ਰੋ ਦੱਸੀਆਂ ਇਹ ਗੱਲਾਂ

ਪੁਲਸ ਨੇ ਲਗਾਈ 6 ਸਤੰਬਰ ਤੱਕ ਧਾਰਾ 144

ਪ੍ਰੀਖਿਆਵਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲਸ ਪ੍ਰਸ਼ਾਸਨ ਨੇ ਉਕਤ ਸਕੂਲਾਂ ਦੇ ਆਲੇ-ਦੁਆਲੇ ਬੀਤੇ ਦਿਨ ਤੋਂ 6 ਸਤੰਬਰ ਤੱਕ ਧਾਰਾ 144 ਲਾਗੂ ਕਰ ਦਿੱਤੀ ਹੈ। ਪੁਲਸ ਪ੍ਰਸ਼ਾਸਨ ਵੱਲੋਂ ਇਹ ਧਾਰਾ ਲਗਾਈ ਗਈ ਹੈ ਤਾਂ ਜੋ ਕੋਈ ਵੀ ਸਿੱਖਿਆ ਕੇਂਦਰ ਨੇੜੇ ਪਹੁੰਚ ਕੇ ਨਕਲ ਕਰਵਾਉਣ ਦੀ ਕੋਸ਼ਿਸ਼ ਨਾ ਕਰ ਸਕੇ। ਇਸ ਸਬੰਧੀ ਬੀਤੇ ਦਿਨ ਅਧਿਕਾਰੀਆਂ ਵੱਲੋਂ ਲਿਖਤੀ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਮਾਮਲੇ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੁਲਸ ਨੂੰ ਧਾਰਾ 144 ਲਗਾਉਣ ਦੀ ਅਪੀਲ ਕੀਤੀ ਸੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan