ਤੇਲ ਵਾਲੇ ਟੈਂਕਰ ’ਚੋਂ ਸ਼ਰਾਬ ਦੀਆਂ 41 ਪੇਟੀਆਂ ਬਰਾਮਦ, ਡਰਾਈਵਰ ਗ੍ਰਿਫ਼ਤਾਰ

Monday, Aug 04, 2025 - 05:18 PM (IST)

ਤੇਲ ਵਾਲੇ ਟੈਂਕਰ ’ਚੋਂ ਸ਼ਰਾਬ ਦੀਆਂ 41 ਪੇਟੀਆਂ ਬਰਾਮਦ, ਡਰਾਈਵਰ ਗ੍ਰਿਫ਼ਤਾਰ

ਗੁਰਦਾਸਪੁਰ (ਹਰਮਨ, ਵਿਨੋਦ)-ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਪੁਲਸ ਨੇ ਇਕ ਤੇਲ ਦੇ ਟੈਂਕਰ ’ਚ ਲੁਕਾ ਕੇ ਰੱਖੀ ਗਈ ਨਾਜਾਇਜ਼ ਸ਼ਰਾਬ ਦੀਆਂ 41 ਪੇਟੀਆਂ ਬਰਾਮਦ ਕਰ ਕੇ ਟੈਂਕਰ ਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ. ਐੱਸ. ਪੀ. ਮੋਹਨ ਸਿੰਘ ਨੇ ਦੱਸਿਆ ਕਿ 03 ਅਗਸਤ 2025 ਨੂੰ ਬੱਬਰੀ ਬਾਈਪਾਸ ’ਤੇ ਹਾਈਟੈਕ ਨਾਕੇ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਪਾਰਟੀ ਨੇ ਇੱਕ ਸ਼ੱਕੀ ਟੈਂਕਰ ਨੰਬਰ ਐੱਚ. ਪੀ. 53.3ਸੀ 0307 ਨੂੰ ਰੋਕਿਆ। ਇਸ ਦੌਰਾਨ ਪਤਾ ਲੱਗਿਆ ਕਿ ਇਸ ਟੈਂਕਰ ’ਚੋਂ 41 ਪੇਟੀਆਂ (ਕੁੱਲ 492 ਬੋਤਲਾਂ) ਸ਼ਰਾਬ ਬਰਾਮਦ ਹੋਈ।

ਇਹ ਵੀ ਪੜ੍ਹੋ-ਅੱਜ ਪੰਜਾਬ 'ਚ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਤੱਕ ਲੱਗੇਗਾ Power cut

ਉਨ੍ਹਾਂ ਦੱਸਿਆ ਕਿ ਟੈਂਕਰ ਚਲਾਕ ਦੀ ਪਛਾਣ ਬਲਵਿੰਦਰ ਸਿੰਘ ਉਰਫ ਜਸਵਿੰਦਰ ਸਿੰਘ ਵਾਸੀ ਮਲਕੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜਿਸਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ। ਉਕਤ ਵਿਅਕਤੀ ਖਿਲਾਫ ਥਾਣਾ ਸਦਰ ਗੁਰਦਾਸਪੁਰ ਵਿਖੇ ਆਬਕਾਰੀ ਐਕਟ ਤਹਿਤ ਦਰਜ ਕੀਤਾ ਗਿਆ ਹੈ ਅਤੇ ਉਕਤ ਵਿਅਕਤੀ ਨੂੰ ਰਿਮਾਂਡ ’ਤੇ ਲੈ ਕੇ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ-ਪੰਜਾਬ 'ਚ ਅਕਾਲੀ ਵਰਕਰ ਦੇ ਘਰ ’ਤੇ ਚੱਲੀਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News