ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 426 ਗ੍ਰਾਮ ਹੈਰੋਇਨ ਬਰਾਮਦ

Monday, Nov 04, 2024 - 01:45 PM (IST)

ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਵੱਲੋਂ 426 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਣਪਛਾਤੇ ਤਸਕਰ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਆਏ ਦਿਨ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਵੱਡੀ ਮਾਤਰਾ ਵਿਚ ਰੋਜ਼ਾਨਾ ਹੈਰੋਇਨ ਦੀਆਂ ਖੇਪਾਂ ਆ ਰਹੀਆਂ ਹਨ, ਜਿਸ ਨੂੰ ਬਰਾਮਦ ਕਰਨ ਵਿਚ ਜ਼ਿਲਾ ਪੁਲਸ ਅਤੇ ਬੀ.ਐੱਸ.ਐੱਫ ਅਹਿਮ ਭੂਮਿਕਾ ਨਿਭਾਉਂਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ- ਸੱਤ ਜਨਮਾਂ ਦਾ ਵਾਅਦਾ ਕਰਨ ਵਾਲਾ ਪਤੀ ਬਣਿਆ ਹੈਵਾਨ, ਕਤ.ਲ ਕਰ ਘਰ 'ਚ ਹੀ ਦੱਬ 'ਤੀ ਪਤਨੀ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜ਼ਿਲੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਸੁੱਟੇ ਗਏ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 426 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਦੇ ਗੜ੍ਹ ਡੇਰਾ ਬਾਬਾ ਨਾਨਕ ਸੀਟ 'ਤੇ ਦਿਲਚਸਪ ਹੋਵੇਗਾ ਮੁਕਾਬਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News