ਕੇਂਦਰੀ ਜੇਲ੍ਹ ’ਚੋਂ ਬਰਾਮਦ ਹੋਏ ਤੰਬਾਕੂ ਦੇ 43 ਪੈਕਟ, 4 ਨਾਮਜ਼ਦ

Thursday, Aug 29, 2024 - 02:10 PM (IST)

ਕੇਂਦਰੀ ਜੇਲ੍ਹ ’ਚੋਂ ਬਰਾਮਦ ਹੋਏ ਤੰਬਾਕੂ ਦੇ 43 ਪੈਕਟ, 4 ਨਾਮਜ਼ਦ

ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਏ ਦਿਨ ਨਸ਼ੀਲੇ ਪਦਾਰਥ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ, ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਲਈ ਗਈ ਅਚਾਨਕ ਤਲਾਸ਼ੀ ਦੌਰਾਨ 43 ਪੈਕਟ ਤੰਬਾਕੂ ਦੇ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਕੇਂਦਰੀ ਜੇਲ੍ਹ ਦੀ ਪੁਲਸ ਵੱਲੋਂ 4 ਹਵਾਲਾਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ

ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੂੰ ਪਤਾ ਲੱਗਾ ਕਿ ਬੈਰਕ ਨੰਬਰ 4 ਦੇ ਪਿਛਲੇ ਪਾਸੇ ਇਕ ਲਿਫਾਫਾ ਸੁੱਟਿਆ ਗਿਆ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ 43 ਪੈਕਟ ਤੰਬਾਕੂ ਦੇ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ-  ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ

ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਦੀ ਪੁਲਸ ਵੱਲੋਂ ਕਰਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖੂੰਡਾ, ਸੁਰਜੀਤ ਸਿੰਘ ਪੁੱਤਰ ਸੁਖਤਿਆਰ ਸਿੰਘ ਵਾਸੀ ਡੱਲ, ਧਰਮਪਾਲ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਮੁਰਾਦਪੁਰ ਅਤੇ ਲਖਬੀਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਸੰਗਲੀ ਜ਼ਿਲਾ ਮਾਲੇਰਕੋਟਲਾ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News